Wednesday, January 21Malwa News
Shadow

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ

ਰੂਪਨਗਰ, 29 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ।

ਇਸ ਮੌਕੇ ਤੇ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਰੈਲੀ ਨੂੰ ਕੱਢਣ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾ ਬਾਰੇ ਜਾਣੂ ਕਰਵਾਉਣਾ ਸੀ।

ਇਸ ਰੈਲੀ ਦੀ ਅਗਵਾਈ ਚੀਫ ਐਲ.ਏ.ਡੀ.ਸੀ ਰੂਪਨਗਰ ਸ. ਰਾਜਵੀਰ ਸਿੰਘ ਨੇ ਕੀਤੀ। ਇਸ ਰੈਲੀ ਵਿੱਚ ਬੱਚੇ ਅਤੇ ਆਮ ਜਨਤਾ ਤੋਂ ਇਲਾਵਾ ਕੋਰਟ ਸਟਾਫ ਹਾਜਰ ਰਿਹਾ।