Sunday, January 18Malwa News
Shadow

ਸਪੀਕਰ ਸੰਧਵਾਂ ਨੇ ਸ੍ਰੀ ਜਸਵੀਰ ਸਿੰਘ ਦੇ ਪਿਤਾ ਦੇ ਅਕਾਲ ਚਲਾਨੇ ਅਤੇ ਮਾਤਾ ਗੁਰਦੀਪ ਕੌਰ ਦੇ ਅਕਾਲ ਚਲਾਨੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ 3 ਜਨਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਪਿੰਡ ਜਲਾਲੇਆਣਾ ਵਿਖੇ ਕੋਪਰੇਟਿਵ ਸੋਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਧਨੋਆ ਦੇ ਪਿਤਾ ਦੇ ਅਕਾਲ ਚਲਾਨਾ ਕਰ ਜਾਣ ਤੇ ਦੁੱਖ ਦਾ ਪ੍ਰਗਟਾਵਾ ਕਰਨ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ। ਇਸ ਤੋਂ ਇਲਾਵਾ ਉਨ੍ਹਾਂ ਮਾਤਾ ਗੁਰਦੀਪ ਕੌਰ ਪਤਨੀ ਸਵ. ਨੈਬ ਸਿੰਘ ਸੇਖੋਂ ਦੇ ਗ੍ਰਹਿ ਵਿਖੇ ਪੁੱਜ ਕੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ।
ਸਪੀਕਰ ਸੰਧਵਾਂ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨਾਂ ਦੀ ਮੌਤ ਦਾ ਕਾਰਨ ਵੀ ਜਾਣਿਆ। ਉਨ੍ਹਾਂ ਕਿਹਾ ਕਿ ਪਰਿਵਾਰ ਵਿਚੋਂ ਕਿਸੇ ਜੀਅ ਦਾ ਇਸ ਤਰ੍ਹਾਂ ਅਚਾਨਕ ਚਲੇ ਜਾਣਾ ਬਹੁਤ ਦੁੱਖਦਾਇਕ ਹੁੰਦਾ ਹੈ। ਉਨ੍ਹਾਂ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਸ.ਮਨਪ੍ਰੀਤ ਸਿੰਘ ਧਾਲੀਵਾਲ, ਕੁਲਦੀਪ ਸਿੰਘ, ਜਲੌਰ ਸਿੰਘ, ਮਨਮੋਹਨ ਸਿੰਘ, ਸੁਖਵੀਰ ਸਿੰਘ ਮੈਂਬਰ, ਲਵਲੀ ਭੱਟੀ, ਮਨਜੀਤ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।