Thursday, January 15Malwa News
Shadow

ਪੁਲਾਂ ਦੇ ਨਿਰਮਾਣ ਕਾਰਜਾਂ ਲਈ ਸਿੱਧਵਾਂ ਨਹਿਰ 21 ਦਿਨਾਂ ਲਈ ਬੰਦ ਰਹੇਗੀ

*ਚੰਡੀਗੜ੍ਹ, 6 ਜਨਵਰੀ:*– ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸਿੱਧਵਾਂ ਨਹਿਰ ਨੂੰ 21 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਲਾਂ ਦੀ ਉਸਾਰੀ ਦੇ ਕੰਮ ਕਰਵਾਉਣ ਲਈ ਸਿੱਧਵਾਂ ਨਹਿਰ 7 ਜਨਵਰੀ ਤੋਂ 27 ਜਨਵਰੀ, 2026 ਤੱਕ (ਦੋਵੇਂ ਦਿਨਾਂ ਸਮੇਤ) 21 ਦਿਨਾਂ ਲਈ ਬੰਦ ਰਹੇਗੀ।

ਇਹ ਹੁਕਮ ਪੰਜਾਬ ਕੈਨਾਲ ਅਤੇ ਡਰੇਨੇਜ ਐਕਟ, 2023 (ਭਾਗ-3) ਅਧੀਨ ਜਾਰੀ ਰੂਲਾਂ ਦੇ ਰੂਲ 61 ਤਹਿਤ ਜਾਰੀ ਕੀਤੇ ਗਏ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।