Friday, November 7Malwa News
Shadow

ਬਾਲ ਵਿਆਹ, ਬਾਲ ਮਜ਼ਦੂਰੀ ਜਾਂ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਦਿੱਤੀ ਜਾ ਸਕਦੀ ਹੈ ਸੂਚਨਾ

ਮਾਨਸਾ, 17 ਜੁਲਾਈ: ਚੇਅਰਪਰਸਨ ਨੈਸ਼ਨਲ ਕਮਿਸ਼ਨਰ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦੀਆਂ ਹਦਾਇਤਾਂ ’ਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਨਤੀਸ਼ਾ ਅੱਤਰੀ ਦੇ ਆਦੇਸ਼ਾਂ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਤਰਫ਼ੋਂ ਰਜਿੰਦਰ ਕੁਮਾਰ ਕਾਊਂਸਲਰ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਰਦੂਲਗੜ੍ਹ ਦੀਆਂ ਵੱਖ ਵੱਖ ਜਨਤਕ ਥਾਵਾਂ ’ਤੇ ਭੀਖ ਮੰਗਣ ਵਾਲੇ ਬੱਚਿਆਂ ਦੀ ਸ਼ਨਾਖਤ ਲਈ ਚੈਕਿੰਗ ਕੀਤੀ ਗਈ।
ਰਜਿੰਦਰ ਕੁਮਾਰ ਕਾਊਂਸਲਰ ਵੱਲੋਂ ਜਨਤਕ ਥਾਵਾਂ ’ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਭੀਖ ਮੰਗਣ ਵਾਲੇ ਬੱਚੇ, ਗੁੰਮ ਜਾਂ ਲਾਵਾਰਿਸ ਬੱਚੇ ਦੇ ਮਿਲਣ ’ਤੇ ਸੂਚਨਾ ਬਾਲ ਭਲਾਈ ਕਮੇਟੀ ਅਤੇ ਸੰਬਧਤ ਥਾਣੇ ਨੂੰ ਦੇਣੀ ਚਾਹੀਦੀ ਹੈ। ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਮਿਲਦੀ ਹੈ।
ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਪੁਲਿਸ ਵਿਭਾਗ ਬਾਲ ਭਲਾਈ ਕਮੇਟੀ  ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਨੂੰ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਮੋਕੇ ਪਰਿਆਸ ਐਨ.ਜੀ.ਓ.  ਸਰਦੂਲਗੜ੍ਹ ਤੋ ਪਰਦੀਪ ਉਪਲ ਹਾਜ਼ਰ ਸਨ।