Thursday, January 15Malwa News
Shadow

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਹਲਕਿਆਂ ਤੋਂ ਬੱਸਾਂ ਰਵਾਨਾ

ਫਰੀਦਕੋਟ/ ਕੋਟਕਪੂਰਾ/ ਜੈਤੋ, 10 ਜਨਵਰੀ ()- ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਹਲਕਿਆਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ।

ਇਸ ਮੌਕੇ ਫਰੀਦਕੋਟ ਹਲਕੇ ਦੇ ਪਿੰਡ ਸਾਧਾਵਾਲਾ, ਕੋਟਕਪੂਰਾ ਹਲਕੇ ਦੇ ਪਿੰਡ ਭਾਣਾ ਅਤੇ ਜੈਤੋ ਹਲਕੇ ਦੇ ਪਿੰਡ ਘਣੀਆਂ ਵਾਲਾ ਤੋਂ ਤੀਰਥ ਯਾਤਰਾ ਲਈ ਬੱਸਾਂ ਨੂੰ ਰਵਾਨਾ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੂਲ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਖਰਚੇ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਇਸ ਯਾਤਰਾ ਦੌਰਾਨ ਯਾਤਰੀਆਂ ਦੀ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਦੀ ਪੂਰੀ ਵਿਵਸਥਾ ਪੰਜਾਬ ਸਰਕਾਰ ਵੱਲੋਂ ਕੀਤੀ ਜਾਂਦੀ ਹੈ।

ਇਸ ਮੌਕੇ ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਲਈ ਆਸਥਾ ਨਾਲ ਭਰਪੂਰ ਸੁਖਦਾਇਕ ਯਾਤਰਾ ਦਾ ਮੌਕਾ ਪ੍ਰਦਾਨ ਕਰ ਰਹੀ ਹੈ।