Thursday, January 15Malwa News
Shadow

ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 15 ਜਨਵਰੀ:-ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਪੈ ਰਹੀ ਠੰਢ ਅਤੇ ਸੰਘਣੀ ਧੁੰਦ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ, ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ। ਇਹ ਨਵਾਂ ਸਮਾਂ 21 ਜਨਵਰੀ, 2026 ਤੱਕ ਲਾਗੂ ਰਹੇਗਾ।

ਸ. ਬੈਂਸ ਨੇ ਕਿਹਾ, “ਸਾਡੇ ਵਿਦਿਆਰਥੀਆਂ ਦੀ ਭਲਾਈ ਤੇ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ।” ਉਨ੍ਹਾਂ ਨੇ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.) ਨੂੰ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਇਸ ਸੋਧੇ ਹੋਏ ਸਮੇਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।