Sunday, January 18Malwa News
Shadow

ਐਸ.ਸੀ. ਕਮਿਸ਼ਨ ਵਲੋਂ ਐਸ.ਪੀ.(ਡੀ) ਸ਼ਹੀਦ ਭਗਤ ਸਿੰਘ ਨਗਰ ਤਲਬ

ਚੰਡੀਗੜ੍ਹ 18 ਜਨਵਰੀ, -ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ਵਿਚ ਕਾਰਵਾਈ ਨਾ ਕਰਨ ‘ਤੇ ਸ਼ਹੀਦ ਭਗਤ ਸਿੰਘ ਨਗਰ ਐਸ.ਪੀ.(ਡੀ) ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ  ਕਮਿਸ਼ਨ ਨੂੰ ਸ੍ਰੀ ਧਰਮ ਚੰਦ ਪੁੱਤਰ ਕਰਤਾ ਰਾਮ ਪਿੰਡ ਝੂੰਗੀਆਂ ਤਹਿ. ਬਲਾਚੌਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਸ਼ਿਕਾਇਤ  ਪ੍ਰਾਪਤ ਹੋਈ ਸੀ ।  ਜਿਸ ਸਬੰਧੀ ਜ਼ਿਲ੍ਹਾ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਤੋਂ ਪੜਤਾਲ ‘ਕਰਵਾਕੇ ਰਿਪੋਰਟ ਮਿਤੀ 14-01-2026 ਨੂੰ ਕਮਿਸ਼ਨ ਕੋਲ ਭੇਜੀ ਪੇਸ਼ ਕਰਨ ਲਈ ਕਿਹਾ ਗਿਆ ਸੀ ਪ੍ਰੰਤੂ ਇਸ ਨਿਸ਼ਚਿਤ ਮਿਤੀ ਤੇ ਪੁਲਿਸ ਵਿਭਾਗ ਦਾ ਕੋਈ ਵੀ ਨੁਮਾਇੰਦਾ ਹਾਜਰ ਨਹੀਂ ਹੋਇਆ,  ਇਸ ਲਈ ਕਮਿਸ਼ਨ ਨੇ ਚਾਹਿਆ ਹੈ ਕਿ ਇਸ ਸ਼ਿਕਾਇਤ ਸਬੰਧੀ ਤੱਥ ਅਤੇ ਸੂਚਨਾ ਦੀ ਰਿਪੋਰਟ ਦੋ ਪੜਤਾਂ (ਇੱਕ ਅਸਲ ਅਤੇ ਇੱਕ ਫੋਟੋ ਕਾਪੀ) ਨਿਸਚਿਤ ਮਿਤੀ 20-01-2026 ਨੂੰ ਸ੍ਰੀ ਇਕਬਾਲ ਸਿੰਘ (ਐਸ.ਪੀ. (ਡੀ)) ਵੱਲੋਂ ਸਾਲ 2024 ਤੋਂ ਸਾਲ 2026 ਤੱਕ ਇਸ ਮਸਲੇ ਵਿੱਚ ਕੋਈ ਕਾਨੂੰਨੀ ਕਾਰਵਾਈ ਨਾਂ ਹੋਣ ਕਾਰਨ ਕਮਿਸ਼ਨ ਦਫਤਰ ਵਿਖੇ ਨਿੱਜੀ ਪੱਧਰ ਤੇ ਹਾਜਰ ਹੋਣ ਲਈ ਤਲਬ ਕੀਤਾ ਗਿਆ ਹੈ।