Monday, January 19Malwa News
Shadow

ਗਣਤੰਤਰ ਦਿਵਸ ਦੀ ਰਿਹਸਲ ਵਿੱਚ ਵਿਦਿਆਰਥੀਆਂ ਨੇ ਦਿੱਤੀਆਂ ਸੱਭਿਆਚਾਰਕ ਪੇਸ਼ਕਾਰੀਆਂ

ਸ੍ਰੀ ਅਨੰਦਪੁਰ ਸਾਹਿਬ 19 ਜਨਵਰੀ ()-ਗਣਤੰਤਰ ਦਿਵਸ ਸਮਾਰੋਹ ਦੀ ਰਿਹਸਲ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਈ ਜਿੱਥੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰੰਗ ਬੰਨਿਆ। 26 ਜਨਵਰੀ ਨੂੰ ਇਸੇ ਸਥਾਨ ਤੇ ਗਣਤੰਤਰ ਦਿਵਸ ਸਮਾਰੋਹ ਮਨਾਇਆ ਜਾਵੇਗਾ।

     ਰਾਸ਼ਟਰੀ ਝੰਡਾ ਐਸ.ਡੀ.ਐਮ ਜਸਪ੍ਰੀਤ ਸਿੰਘ ਲਹਿਰਾਉਣਗੇ। ਪਰੇਡ ਦਾ ਮੁਆਇਨਾ, ਦੇਸ਼ ਵਾਸੀਆਂ ਨੂੰ ਸੰਬੋਧਨ, ਮਾਰਚ ਪਾਸਟ, ਪੀ.ਟੀ.ਸ਼ੋਅ ਉਪਰੰਤ ਦੇਸ਼ ਭਗਤੀ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਲਈ ਰਿਹਸਲ ਨਿਰੰਤਰ ਚੱਲ ਰਹੀ ਹੈ। ਪੀ.ਟੀ.ਸ਼ੋਅ ਵਿੱਚ ਸਤੀਸ਼ ਕੁਮਾਰ ਅਤੇ ਇਕਬਾਲ ਸਿੰਘ ਵੱਲੋਂ ਟੀਮਾਂ ਨੂੰ ਤਿਆਰ ਕੀਤਾ ਗਿਆ ਹੈ। ਪਰੇਡ ਦੀ ਅਗਵਾਈ ਲੈਫਟੀਨੈਂਟ ਸੰਦੀਪ ਕਰਨਗੇ। ਬੈਂਡ ਲਈ ਬਰਜਿੰਦਰ ਸਿੰਘ ਦਸ਼ਮੇਸ ਅਕੈਡਮੀ ਰੋਜ਼ਾਨਾ ਪਰੈਕਟਿਸ ਕਰਵਾ ਰਹੇ ਹਨ। ਪ੍ਰਿੰ.ਸੁਖਪਾਲ ਕੌਰ ਵਾਲੀਆ, ਪ੍ਰਿੰ.ਨੀਰਜ ਕੁਮਾਰ, ਰਣਜੀਤ ਸਿੰਘ ਐਨ.ਸੀ.ਸੀ ਅਫਸਰ, ਅਜੇ ਬੈਂਸ, ਗੁਰਦੀਪ ਕੌਰ ਵੱਲੋ ਸੱਭਿਆਚਾਰਕ ਪ੍ਰੋਗਰਾਮ ਦੀ ਚੋਣ ਕੀਤੀ ਗਈ ਹੈ। 21, 22 ਨੂੰ ਰਿਹਸਲ ਤੇ 24 ਜਨਵਰੀ ਨੂੰ ਫੁੱਲ ਡਰੈਸ ਰਿਹਸਲ 12.30 ਵਜੇ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਈ ਜਾਵੇਗੀ।

     ਇਸ ਵਾਰ ਸੱਭਿਆਚਾਰਕ ਪੇਸ਼ਕਾਰੀਆ ਦੌਰਾਨ ਸ਼ਬਦ ਗਾਇਨ, ਪੰਜਾਬ ਦੀ ਖੁ਼ਸਹਾਲੀ ਤੇ ਤਰੱਕੀ ਦੇ ਪ੍ਰਤੀਕ ਵੱਖ ਵੱਖ ਪ੍ਰੋਗਰਾਮ ਦੇਸ਼ ਭਗਤੀ ਦੀਆਂ ਆਈਟਮਾਂ ਸਾਮਿਲ ਕੀਤੀਆਂ ਗਈਆਂ ਹਨ। ਐਸ.ਜੀ.ਐਸ ਖਾਲਸਾ ਸਕੂਲ ਦੀਆਂ ਵਿਦਿਆਰਥੀਆਂ ਵੱਲੋ ਰਾਸ਼ਟਰੀ ਗੀਤ ਨਾਲ ਸਮਾਰੋਹ ਦੀ ਸਮਾਪਤੀ ਹੋਵੇਗੀ। ਇਸ ਮੌਕੇ ਲੈਫਟੀਨੈਂਟ ਸੰਦੀਪ, ਬਰਜਿੰਦਰ ਸਿੰਘ, ਅਮਰਜੀਤ ਸਿੰਘ, ਅਸ਼ੋਕ ਕੁਮਾਰ, ਨਰਿੰਦਰ ਕੌਰ, ਸੁਮਨ ਚਾਦਲਾ, ਰਣਜੋਧ ਸਿੰਘ, ਜਸਪ੍ਰੀਤ ਕੌਰ ਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆ ਤੇ ਅਧਿਆਪਕ ਹਾਜ਼ਰ ਸਨ।