
ਅੰਮ੍ਰਿਤਸਰ 20 ਜਨਵਰੀ 2026 —ਅਪ ਸਕੇਲਿੰਗ ਆਫ਼ ਆਪਦਾ ਮਿੱਤਰ ਯੁਵਾ ਆਪਦਾ ਮਿੱਤਰ ਸਕੀਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਪੰਜਾਬ ਦੇ ਯੂਥ ਨੂੰ ਟ੍ਰੇਨਿੰਗ ਦੇਣ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਚਲਾਏ ਗਏ ਹਨ । ਜਿਸ ਸਬੰਧੀ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਸ਼ਨ ਆਫ ਪਬਲਿਕ ਐਡਮਿਨਿਸਟਰੇਸ਼ਨ ਵੱਲੋਂ ਪਹਿਲੇ ਦਿਨ ਅੰਮ੍ਰਿਤਸਰ ਵਿਖੇ ਟੀਮ ਭੇਜੀ ਗਈ । ਜਿੱਥੇ 400ਐਨ.ਸੀ. ਸੀ .ਵਲੰਟੀਅਰਾਂ ਦਾ ਰਜਿਸਟਰੇਸ਼ਨ ਕੀਤਾ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਵਲੰਟੀਅਰਾਂ ਨੂੰ ਆਪਦਾਵਾਂ ਨਾਲ ਨਜਿੱਠਣ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਜਿਸ ਵਿੱਚ ਵਲੰਟੀਅਰਾਂ ਨੂੰ ਦੱਸਿਆ ਜਾਵੇਗਾ ਕਿ ਕਿਸ ਤਰ੍ਹਾਂ ਅਸੀਂ ਆਪਦਾ ਦੇ ਆਉਣ ਤੋਂ ਪਹਿਲਾਂ ਹੀ ਤਿਆਰੀ ਕਰ ਲਈਏ ਕੀ ਆਪਦਾ ਜਦ ਵੀ ਆਵੇ ਸਾਡਾ ਕੋਈ ਵੀ ਜਾਨ ਜਾਂ ਮਾਲ ਦਾ ਨੁਕਸਾਨ ਨਾ ਕਰ ਪਾਵੇ ਜੇਕਰ ਨੁਕਸਾਨ ਹੁੰਦਾ ਵੀ ਹੈ ਤਾਂ ਉਹ ਘੱਟ ਤੋਂ ਘੱਟ ਹੋਵੇ ਅਸੀਂ ਉਸ ਨੂੰ ਕਮਿਊਨਿਟੀ ਪੱਧਰ ਤੇ ਹੀ ਰੋਕ ਸਕੀਏ ਇਸ ਸਬੰਧੀ ਟ੍ਰੇਨਿੰਗ ਦੇ ਪਹਿਲੇ ਦਿਨ ਕੋਰਸ ਕੋਆਰਡੀਨੇਟਰ ਅੰਕੁਰ ਸ਼ਰਮਾਂ ਯੁਵਾ ਆਪਦਾ ਮਿੱਤਰ ਸਕੀਮ ਅੰਮ੍ਰਿਤਸਰ ,ਵੱਲੋਂ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਉਹਨਾਂ ਨੇ ਵਲੰਟੀਅਰਾਂ ਨੂੰ ਸਮਝਾਇਆ ਕਿ ਕਿਸ ਤਰੀਕੇ ਨਾਲ ਅਸੀਂ ਸਿੱਖਣਾ ਹੈ ਅਤੇ ਆਪਦਾਵਾਂ ਨੂੰ ਆਪਣੇ ਆਪ ਤੇ ਹਾਵੀ ਹੋਣ ਤੋਂ ਰੋਕਣਾ ਹੈ। ਇਸ ਟ੍ਰੇਨਿੰਗ ਦੇ ਪਹਿਲੇ ਦਿਨ 400 ਵਲੰਟੀਅਰਾਂ ਨੇ ਰਜਿਸਟਰੇਸ਼ਨ ਕੀਤਾ ਵਲੰਟੀਅਰਾਂ ਨੂੰ ਸਮੂਹ ਮੈਗਸੀਪਾ ਟੀਮ ਵੱਲੋਂ ਵੱਖ-ਵੱਖ ਆਪਦਾਵਾਂ ਦੀ ਜਾਣਕਾਰੀ ਦਿੱਤੀ ਗਈ ਜਿਸ ਬਾਰੇ ਆਉਣ ਵਾਲੇ ਦਿਨਾਂ ਵਿੱਚ ਉਹਨਾਂ ਨੂੰ ਵਿਸਥਾਰ ਪੂਰਵਕ ਸਮਝਾਇਆ ਜਾਵੇਗਾ। ਜਿਸ ਦੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਵੀ ਕਰਵਾਏ ਜਾਣਗੇ। ਇਸ ਟਰੇਨਿੰਗ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਸ਼ੁਰੂ ਕਰਾਉਣ ਵਿੱਚ ਨਾਇਬ ਸੂਬੇਦਾਰ ਬਲਜਿੰਦਰ ਸਿੰਘ, ਕਰਨਲ ਪਵਨਦੀਪ ਬਲ, ਸੂਬੇਦਾਰ ਮੇਜਰ ਲਵ ਸਿੰਘ ਅਤੇ ਸਮੂਹ ਮੈਗਸੀਪਾ ਇੰਸਟਰਕਟਰ ਸਚਿਨ ਸ਼ਰਮਾ, ਸੁਨੀਲ ਕੁਮਾਰ, ਸ਼ੁਭਮ ਵਰਮਾ, ਆਯੂਸ਼, ਪ੍ਰੀਤੀ ਦੇਵੀ ਸ਼ਾਨੂੰ, ਕਸ਼ਿਸ਼ ਸ਼ਰਮਾ, ਪਵਨ, ਪ੍ਰਿਆਸ਼ੂ, ਅੰਜਲੀ ਮੁਸਕਾਨ, ਅੰਜਨਾ, ਸ਼ਾਈਨਾ, ਸਲੋਨੀ, ਯੋਗੇਸ਼ ਆਦਿ ਇੰਸਟਰਕਟਰ ਸ਼ਾਮਿਲ ਸਨ।