Saturday, November 8Malwa News
Shadow

ਹਰੀਪੁਰਾ ਵਿੱਚ ਡੇਂਗੂ ਦੇ ਲੱਛਣਾਂ ਤੇ ਬਚਾਅ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ, 18 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਹਰੀਪੁਰਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਸਿਹਤ ਕਰਮਚਾਰੀ ਪਵਨ ਕੁਮਾਰ ਨੇ ਡੇਂਗੂ ਦੀ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਦੇ ਆਲੇ-ਦੁਆਲੇ ਖਾਲੀ ਬਰਤਨਾਂ ਵਿੱਚ ਜ਼ਿਆਦਾ ਦੇਰ ਤੱਕ ਸਾਫ਼ ਪਾਣੀ ਖੜ੍ਹਾ ਨਾ ਹੋਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਗੰਦੇ ਪਾਣੀ ਨੂੰ ਬਰਦਾਸ਼ਤ ਨਹੀਂ ਕਰਦਾ ਅਤੇ ਸਾਫ਼ ਪਾਣੀ ਵਿੱਚ ਪਲਦਾ ਹੈ ਦਿਨ ਦੇ ਦੌਰਾਨ ਕੱਟਦਾ ਹੈ। ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ।

ਸਿਹਤ ਕਰਮਚਾਰੀ ਹਰ ਰੋਜ਼ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂ, ਬਰਤਨਾਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ ਤਾਂ ਜੋ ਡੇਂਗੂ ਦੇ ਫੈਲਾਅ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ। ਵਿਭਾਗ ਵੱਲੋਂ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵੀ ਮਨਾਇਆ ਜਾਂਦਾ ਹੈ। ਜਾਗਰੂਕ ਕੀਤਾ ਜਾਂਦਾ ਹੈ ਕਿ ਘਰ ਵਿੱਚ ਰੱਖੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕੀਤਾ ਜਾਵੇ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ।

ਇਸ ਮੌਕੇ ਸਿਹਤ ਕਰਮਚਾਰੀ ਪਵਨ ਕੁਮਾਰ, ਏਐਨਐਮ ਕੈਲਾਸ਼ ਰਾਣੀ, ਸਮੂਹ ਆਸ਼ਾ ਵਰਕਰ ਅਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।