
ਤਰਨ ਤਾਰਨ, 21 ਜਨਵਰੀ ( ) – ਅੱਜ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਪੰਜਾਬੀ ਸਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਦੀ ਰਿਹਰਸਲ ਕੀਤੀ ਗਈ।
ਇਸ ਮੌਕੇ ਸੱਭਿਆਚਾਰਕ ਕਮੇਟੀ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦੇਣ ਦੇ ਨਾਲ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਗਣਤੰਤਰ ਦਿਵਸ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਕਰਨ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਇਸ ਨੂੰ ਪੂਰੇ ਚਾਵਾਂ ਤੇ ਮਲਾਰਾਂ ਨਾਲ ਮਨਾਇਆ ਜਾਵੇ।
ਅੱਜ ਦੀ ਰਿਹਰਸਲ ਮੌਕੇ ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਇੰਦਰਜੀਤ ਸਿੰਘ ਬਾਜਵਾ, ਜੁਗਰਾਜ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ, ਲੈਕਚਰਾਰ ਕੁਲਵਿੰਦਰ ਸਿੰਘ, ਗੁਲਬਾਗ ਸਿੰਘ, ਜਗਤਾਰ ਸਿੰਘ, ਪ੍ਰਦੀਪ ਸਿੰਘ, ਮਨਿੰਦਰ ਸਿੰਘ ਏਈਓ, ਲੈਕਚਰਾਰ ਤਜਿੰਦਰ ਸਿੰਘ, ਲੈਕਚਰਾਰ ਸੁਖਦੀਪ ਸਿੰਘ, ਸੁਰਿੰਦਰ ਨਾਥ, ਲੈਕਚਰਾਰ ਮਲਕੀਤ ਕੌਰ, ਲੈਕਚਰਾਰ ਨਿਰਮਲ ਕੌਰ, ਲੈਕਚਰਾਰ ਇੰਦਰਜੀਤ ਕੌਰ, ਰਿੰਪੀ ਕੌਰ , ਜਸਵਿੰਦਰ ਕੌਰ ਪੀਟੀਆਈ, ਆਦਿ ਅਧਿਆਪਕ ਸਹਿਬਾਨ ਅਤੇ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ।