
ਕੋਟਕਪੂਰਾ, 4 ਫਰਵਰੀ () ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕਲੇਰ ਵਿਖੇ ਲਿੰਕ ਸੜਕ ਕਲੇਰ ਤੋਂ ਕੋਟ ਸੁਖੀਆ ਦਾ ਨੀਂਹ ਪੱਥਰ ਰੱਖਿਆ। ਇਸ ਸੜਕ ਦੀ ਲੰਬਾਈ 6.38 ਕਿਲੋਮੀਟਰ ਹੈ ਅਤੇ ਇਸ ਉੱਤੇ ਕਰੀਬ 685.95 ਲੱਖ ਰੁਪਏ ਦੀ ਰਕਮ ਖਰਚ ਕੀਤੀ ਜਾਵੇਗੀ।
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੜਕਾਂ ਕਿਸੇ ਵੀ ਇਲਾਕੇ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਇਸ ਸੜਕ ਦੇ ਤਿਆਰ ਹੋਣ ਨਾਲ ਇਲਾਕੇ ਦੇ ਪਿੰਡਾਂ ਨੂੰ ਸੁਰੱਖਿਅਤ ਅਤੇ ਵਧੀਆ ਆਵਾਜਾਈ ਦੀ ਸਹੂਲਤ ਮਿਲੇਗੀ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਖਰਚ ਦੋਵਾਂ ਦੀ ਬੱਚਤ ਹੋਵੇਗੀ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਰਾਸ਼ੀ ਖਰਚ ਰਹੀ ਹੈ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਿਆ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਸਮਾਂਬੱਧ ਪੂਰਾ ਕੀਤਾ ਜਾਵੇ।
ਇਸ ਮੌਕੇ ਸ. ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਸ. ਸੁਖਜੀਤ ਸਿੰਘ ਢਿੱਲਵਾਂ, ਸ੍ਰੀ ਮਨਦੀਪ ਮੌਂਗਾ, ਸਿਮਰਨਜੀਤ ਸਿੰਘ ਐਮ.ਸੀ., ਹਰਦੀਪ ਸਿੰਘ, ਸ੍ਰੀ ਗੈਰੀ ਵੜਿੰਗ, ਜਸਵੰਤ ਸਿੰਘ ਸੰਧੂ ਬਲਾਕ ਸੰਮਤੀ ਮੈਂਬਰ, ਜਗਜੀਤ ਸਿੰਘ ਸਰਪੰਚ ਕਲੇਰ, ਸਰਬਜੀਤ ਸਿੰਘ ਮੋਰਾਂਵਾਲੀ ਸਰਪੰਚ, ਅਮਰ ਕੌਰ ਸਰਪੰਚ ਢੁੱਡੀ, ਸੀਤਾ ਮਿਸ਼ਰੀਵਾਲਾ, ਸਤਨਾਮ ਸਿੰਘ ਕਲੇਰ, ਜਸਵਿੰਦਰ ਸਿੰਘ ਢੁੱਡੀ, ਲਾਡੀ ਢੁੱਡੀ, ਹੈਪੀ ਚਮੇਲੀ, ਸਰਬਜੀਤ ਸਿੰਘ ਮੋਰਾ ਵਾਲੀ, ਗੁਰਵਿੰਦਰ ਸਿੰਘ ਸੇਖੋਂ, ਕਰਮਜੀਤ ਸਿੰਘ ਬੱਲਾ ਕਲੇਰ, ਪ੍ਰਗਟ ਸਿੰਘ ਕਲੇਰ, ਬਲਰਾਜ ਸਿੰਘ ਭੋਲਾ ਸਰਪੰਚ ਕੋਟਸੁਖੀਆ, ਗੁਰਮੀਤ ਸਿੰਘ ਨੰਬਰਦਾਰ ਕੋਟ ਸੁਖੀਆ, ਆਤਮਾ ਸਿੰਘ ਕਲੇਰ, ਬੱਲਾ ਕਲੇਰ, ਰੇਸ਼ਮ ਸਿੰਘ, ਦਿਲਬਾਗ ਸਿੰਘ ਚਮੇਲੀ ਸਰਪੰਚ, ਗੁਰਮੀਤ ਸਿੰਘ ਗਿੱਲ ਧੂੜਕੋਟਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।