Sunday, February 8Malwa News
Shadow

ਵਿਧਾਇਕ ਫਾਜ਼ਿਲਕਾ ਨੇ 5 ਕਰੋੜ 20 ਲੱਖ ਦੀ ਲਾਗਤ ਨਾਲ ਸਾਦਕੀ ਬਾਰਡਰ ਰੋਡ ਤੋਂ ਖਾਣ ਵਾਲਾ ਤੱਕ ਬਣਨ ਵਾਲੀ ਨਵੀ ਸੜਕ ਤੇ ਚੌੜੀ ਸੜਕ ਦਾ  ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ

ਫਾਜਿਲਕਾ 8 ਫਰਵਰੀ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਲਗਾਤਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸੇ ਲੜੀ ਤਹਿਤ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ 5 ਕਰੋੜ 20 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਪਿੰਡਾਂ ਦੀਆਂ ਨਵੀਆਂ ਤੇ ਬਣੀਆਂ ਸੜਕਾਂ ਨੂੰ ਚੌੜਾ ਕਰਨ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ।

ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਸਾਦਕੀ ਬਾਰਡਰ ਮੇਨ ਰੋਡ ਤੋਂ ਮੰਡੀ ਹਜੂਰ ਸਿੰਘ ਤੋਂ ਚਾਨਣ ਵਾਲਾ ਤੋਂ ਚੂਹੜੀ ਵਾਲਾ ਚਿਸ਼ਤੀ ਤੋਂ ਖਾਨ ਵਾਲਾ ਤੱਕ ਦੀ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਰਾਹਗੀਰਾਂ ਨੂੰ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਵਿਖੇ ਮੁਢਲੀਆਂ ਸਹੂਲਤਾਂ ਦੀ ਪੂਰਤੀ ਕਰਨ ਵਿਚ ਕੋਈ ਢਿਲ ਮਠ ਨਹੀ ਵਰਤੀ ਜਾ ਰਹੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਸੋਚ ਹੈ ਕਿ ਪਿੰਡਾਂ ਤੇ ਸ਼ਹਿਰਾਂ ਵਿਚ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕੇ ਜਾਣ ਤਾਂ ਜੋ ਪਿੰਡਾਂ ਤੇ ਸ਼ਹਿਰ ਵਿਕਾਸ ਦੀਆਂ ਲੀਹਾਂ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਸੜਕਾਂ, ਗਲੀਆਂ, ਨਾਲੀਆਂ ਆਦਿ ਹਰ ਪੱਖੋਂ ਸਹੂਲਤਾਂ ਦੀ ਪੂਰਤੀ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਰਾਤ ਲੋਕ ਭਲਾਈ ਕਾਰਜਾਂ ਵਿਚ ਲਗੇ ਹੋਏ ਹਨ ਤਾਂ ਜੋ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਮੁਹੱਈਆ ਕਰਵਾਇਆ ਜਾ ਸਕੇ।