Sunday, February 8Malwa News
Shadow

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ

ਤਰਨ ਤਾਰਨ, 8 ਫਰਵਰੀ :-        ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ ਕੀਤਾ। ਦੌਰੇ ਦੌਰਾਨ ਰਾਜਪਾਲ ਨੇ ਮੰਦਰ ਵਿੱਚ ਪ੍ਰਾਰਥਨਾ ਕੀਤੀ ਅਤੇ ਜੈਨ ਸਮੁਦਾਇ ਦੇ ਮੈਂਬਰਾਂ ਨਾਲ ਸੰਵਾਦ ਕੀਤਾ। ਉਨ੍ਹਾਂ ਨੇ ਸ਼ਾਂਤੀ, ਅਹਿੰਸਾ, ਅਨੁਸ਼ਾਸਨ ਅਤੇ ਸਮਾਜਿਕ ਸਹਿਮਤੀ ਵਰਗੇ ਮੁੱਲਾਂ ਨੂੰ ਪ੍ਰੋਤਸਾਹਿਤ ਕਰਨ ਵਿੱਚ ਮੰਦਰ ਦੀ ਭੂਮਿਕਾ ਦੀ ਸਰਾਹਨਾ ਕੀਤੀ, ਜੋ ਜੈਨ ਦਰਸ਼ਨ ਦਾ ਮੂਲ ਆਧਾਰ ਹਨ।

ਸ੍ਰੀ ਕਟਾਰੀਆ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਅਧਿਆਤਮਿਕ ਸੰਸਥਾਵਾਂ ਸਮਾਜ ਵਿੱਚ ਨੈਤਿਕ ਕਦਰਾਂ-ਕੀਮਤਾਂ ਮਜ਼ਬੂਤ ਕਰਨ ਅਤੇ ਸਮਾਜਿਕ ਏਕਤਾ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

      ਇਸ ਮੌਕੇ ਵਿਧਾਇਕ ਬਾਬਾ ਬਕਾਲਾ ਦਲਬੀਰ ਸਿੰਘ ਟੌਂਗ, ਰਾਜਪਾਲ ਪੰਜਾਬ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ, ਰੈੱਡ ਕਰਾਸ ਸੁਸਾਇਟੀ ਪੰਜਾਬ ਦੇ ਸਕੱਤਰ ਸ੍ਰੀ ਸ਼ਿਵਦੁਲਾਰ ਸਿੰਘ, ਡਿਪਟੀ ਕਮਿਸ਼ਨਰ ਤਰਨ ਤਾਰਨ  ਸ੍ਰੀ ਰਾਹੁਲ, ਐਸ.ਐਸ.ਪੀ ਸ੍ਰੀ ਸੁਰੇਂਦਰ ਲਾਂਬਾ, ਐਸ. ਡੀ. ਐੱਮ ਖਡੂਰ ਸਾਹਿਬ ਸ੍ਰੀ ਸੰਜੀਵ ਸ਼ਰਮਾ ਤੋਂ ਇਲਾਵਾ ਮੰਦਰ ਕਮੇਟੀ ਦੇ ਅਹੁਦੇਦਾਰ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।