Wednesday, February 11Malwa News
Shadow

ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਸੰਭਾਲਿਆ

ਤਰਨ ਤਾਰਨ, 11 ਫਰਵਰੀ :  
          2012 ਬੈਚ ਦੇ ਸੀਨੀਅਰ ਪੀ. ਸੀ. ਐਸ ਅਫ਼ਸਰ ਸੁਰਿੰਦਰ ਸਿੰਘ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਦੱਸਿਆ ਗਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਉਲੀਕੇ ਜਾ ਰਹੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨਾ ਅਤੇ ਲੋਕਾਂ ਨੂੰ ਦਿੱਤੀਆ ਜਾਣ ਵਾਲੀਆਂ ਸਹੂਲਤਾਂ ਨੂੰ ਉਨ੍ਹਾਂ ਤੱਕ ਪਹੁੰਚਾਉਣਾ ਵਿਸ਼ੇਸ਼ ਤਰਜੀਹ ਹੋਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰ ਦੇ ਵਿਕਾਸ ਦੇ ਕੰਮ ਬਿਨਾਂ ਕਿਸੇ ਭੇਦ-ਭਾਵ ਤੋਂ ਕੀਤੇ ਜਾਣਗੇ ਅਤੇ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤਾਂ ਅਤੇ ਪਿੰਡਾਂ ਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਯਮਾਂ ਅਨੁਸਾਰ ਸਮੇਂ ਸਿਰ ਕੀਤਾ ਜਾਵੇਗਾ। ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।