
ਬਟਾਲਾ, 28 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਰੋਡ ਦੇ ਪੁੱਲ ਦੇ ਦੋਵੇਂ ਪਾਸੇ ਦੀਆਂ ਸੜਕਾਂ ਨੂੰ ਬਣਾਉਣ ਦਾ ਕੰਮ ਦੁਕਾਨਦਾਰਾਂ ਦੀ ਮੌਜੂਦਗੀ ਵਿਚ ਕੀਤਾ ਤੇ ਕਿਹਾ ਕਿ ਸੜਕ ਦੇ ਬਣਨ ਨਾਲ ਸ਼ਹਿਰ ਵਾਸੀਆਂ ਤੇ ਆਸਪਾਸ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਲੋਕਾਂ ਦੇ ਹਿੱਤ ਵਿੱਚ ਵੱਡੇ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਬਟਾਲੇ ਹਲਕੇ ਅੰਦਰ ਵੀ ਕਰੋੋੜਾਂ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਚਹੁਪੱਖੀ ਵਿਕਾਸ ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਹੱਲ ਕਰਨ ਲਈ ਉਹ ਵਚਨਬੱਧ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਬਟਾਲਾ ਵਿੱਚ ਨਵੇਂ ਬਣੇ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਬਟਾਲਾ ਹਲਕੇ ਸਮੇਤ ਕਰੀਬ 314 ਪਿੰਡਾਂ ਦੇ ਲੋਕ ਇੱਕ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਹਾਸਿਲ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਤੁਸੀਂ ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ, ਮੈਂ ਤੁਹਡੀ ਸੇਵਾ ਵਿੱਚ ਚੌਵੀ ਘੰਟੇ ਹਾਜ਼ਰ ਹਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਦੁਕਾਨਦਾਰਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਦੁਕਾਨਾਂ ‘ਤੇ ਆਉਣ ਵਾਲੇ ਗਾਹਕਾਂ ਨੂੰ ਬਹੁਤ ਮੁਸ਼ਕਲ ਪੇਸ਼ ਆਉਂਦੀ ਸੀ ਖਾਸਕਰਕੇ ਮੀਂਹ ਦੇ ਦਿਨਾਂ ਵਿੱਚ ਬਹੁਤ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਵਿਧਾਇਕ ਸ਼ੈਰੀ ਕਲਸੀ ਨੇ ਦੁਕਾਨਦਾਰਾਂ ਦੀ ਮੁਸ਼ਕਿਲ ਦਾ ਹੱਲ ਕਰ ਦਿੱਤਾ ਹੈ, ਜਿਸ ਲਈ ਸਾਰੇ ਦੁਕਾਨਦਾਰਾਂ ਉਨ੍ਹਾਂ ਦਾ ਧੰਨਵਾਦ ਕਰਦੇ ਹਨ।