Monday, March 2Malwa News
Shadow

ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ 

ਫਿਰੋਜ਼ਪੁਰ,27 ਫ਼ਰਵਰੀ ( ) ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆਂ ਦੀ ਸਿਹਤ ਯਾਬੀ ਲਈ ਸਿਹਤ ਵਿਭਾਗ ਵਲੋਂ 24 ਘੰਟੇ ਕੈਂਪ ਲਗਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੂਸ਼ਿਤ ਪਾਣੀ ਨਾਲ ਬੀਮਾਰ ਹੋਏ ਬੱਚੇ, ਜੋ ਸਿਵਲ ਹਸਪਤਾਲ ਵਿਚ ਦਾਖਲ ਹਨ, ਉਨ੍ਹਾਂ ਦੀ ਸਿਹਤ ਹੁਣ ਸਥਿਰ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਮਹਿਰ ਡਾਕਟਰਾਂ ਵੱਲੋਂ ਪਿੰਡ ਦੇ ਕੁੱਲ 277 ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ, 250 ਲੈਬ ਟੈਸਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕੁਲ 146 ਓਆਰਐਸ ਅਤੇ 2200 ਕਲੋਰੀਨ ਦੀਆਂ ਗੋਲੀਆਂ ਸਿਹਤ ਵਿਭਾਗ ਵੱਲੋਂ ਵੰਡੀਆਂ ਗਈਆਂ। ਉਹਨਾਂ ਦੱਸਿਆ ਕਿ ਪੰਜ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿਖੇ ਰੈਫਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।