Wednesday, April 29Malwa News
Shadow

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 7 ਮਾਰਚ:                ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੇ ਨਿਰਮਾਣ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ।  ਇਸ ਮੌਕੇ ‘ਤੇ ਉਨ੍ਹਾਂ ਐਲਾਨ ਕੀਤਾ ਕਿ ਲਗਭਗ 18.50 ਲੱਖ ਰੁਪਏ ਦੀ ਲਾਗਤ ਵਾਲਾ ਇਹ ਮਹੱਤਵਪੂਰਨ ਪ੍ਰੋਜੈਕਟ ਇਲਾਕੇ ਵਿੱਚ ਇੱਕ ਸ਼ਾਨਦਾਰ ਅਤੇ ਪ੍ਰੇਰਨਾਦਾਇਕ ਬੁੱਤ ਸਥਾਪਿਤ ਕੀਤਾ ਜਾਵੇਗਾ।

                ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਡਾ. ਬੀ. ਆਰ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੀ ਸਿਰਜਣਾ ਰਾਹੀਂ ਦੇਸ਼ ਵਿੱਚ ਸਮਾਨਤਾ, ਨਿਆਂ ਅਤੇ ਲੋਕਤੰਤਰ ਦੀ ਮਜ਼ਬੂਤ ਨੀਂਹ ਰੱਖੀ। ਉਨ੍ਹਾਂ ਅੱਗੇ ਕਿਹਾ ਕਿ ਮਹਾਨ ਚਿੰਤਕਾਂ ਅਤੇ ਰਾਸ਼ਟਰ ਨਿਰਮਾਤਾਵਾਂ ਦੀ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਅਜਿਹੇ ਸਮਾਰਕਾਂ ਦਾ ਨਿਰਮਾਣ ਜ਼ਰੂਰੀ ਹੈ। ਇਹ ਸਮਾਰਕ ਇਲਾਕੇ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਡਾ. ਅੰਬੇਡਕਰ ਦੇ ਵਿਚਾਰਾਂ ਅਤੇ ਆਦਰਸ਼ਾਂ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕਰੇਗਾ।

                ਇਸ ਮੌਕੇ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਮਹਾਨ ਸ਼ਖਸੀਅਤਾਂ ਦੀ ਯਾਦ ਨੂੰ ਸਨਮਾਨਿਤ ਕਰਨ ਲਈ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੀ ਮੂਰਤੀ ਦੀ ਸਥਾਪਨਾ ਇਲਾਕੇ ਦੀ ਸੁੰਦਰਤਾ ਨੂੰ ਵਧਾਏਗੀ ਅਤੇ ਲੋਕਾਂ ਨੂੰ ਉਨ੍ਹਾਂ ਦੇ ਮਹਾਨ ਯੋਗਦਾਨ ਦੀ ਯਾਦ ਦਿਵਾਏਗੀ।

                ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੁਲਵਿੰਦਰ ਸਿੰਘ ਹੁੰਦਲ, ਗੰਗਾ ਪ੍ਰਸਾਦ, ਕੌਂਸਲਰ ਹਰਪਾਲ ਸਿੰਘ ਪਾਲਾ, ਡਾ. ਰਤਨ ਚੰਦ, ਰਾਮ ਕੁਮਾਰ ਐਡਵੋਕੇਟ, ਰਾਮ ਦਿਆਲ, ਰੋਸ਼ਨ, ਰਮੇਸ਼ ਲਾਲ, ਰਣਜੀਤ ਰਾਣਾ ਨੰਬਰਦਾਰ (ਪੁਰਹੀਰਾਂ), ਸੁੱਚਾ ਸਿੰਘ, ਬਲਵਿੰਦਰ ਰਾਜ ਵਿਰਦੀ, ਪ੍ਰਦੀਪ ਕੁਮਾਰ ਦੀਪਾ, ਸੁਨੀਲ ਕੁਮਾਰ ਮੱਖਣ, ਸਰੂਪਾ ਵਿਰਦੀ, ਗੁਰਪ੍ਰੀਤ ਅਤੇ ਜਸਪਾਲ ਸਿੰਘ ਸਮੇਤ ਹੋਰ ਪਤਵੰਤੇ ਵੀ ਇਸ ਮੌਕੇ ਮੌਜੂਦ ਸਨ।