Tuesday, March 17Malwa News
Shadow

ਨਰਮੇਂ ਦੀ ਫ਼ਸਲ, ਖਾਦਾਂ ਅਤੇ ਸੁਧਰੇ ਬੀਜ਼ਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਮਾਰਚ:ਡਾ: ਗੁਰਜੀਤ ਸਿੰਘ ਬਰਾੜਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਦੀ ਮੀਟਿੰਗ ਬੀਤੇ ਦਿਨੀਂ ਦਫਤਰਮੁੱਖ ਖੇਤੀਬਾੜੀ ਅਫ਼ਸਰਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ: ਕਰਨਜੀਤ ਸਿੰਘ ਗਿੱਲਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖ਼ਲਾਈ) ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਖਾਸ ਕਰਕੇ ਕਣਕ ਦੀ ਫਸਲ ਦੀ ਤਾਜ਼ਾ ਸਥਿਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ। ਇਸ ਮੌਕੇ ਡਾ: ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਇਸ ਸਮੇਂ ਹਾੜ੍ਹੀ ਦੀਆਂ ਫ਼ਸਲਾਂ ਦੀ ਹਾਲਤ ਠੀਕ ਹੈ।            

       ਮੀਟਿੰਗ ਦੌਰਾਨ ਡਾ: ਕਰਨਜੀਤ ਸਿੰਘ ਗਿੱਲ ਵੱਲੋਂ ਆਉਣ ਵਾਲੇ ਸਾਉਣੀ 2026 ਦੇ ਸੀਜ਼ਨ ਦੌਰਾਨ ਨਰਮੇਂ ਦੀ ਫ਼ਸਲ ਨੂੰ ਪ੍ਰਫੁਲਿਤ ਕਰਨ ਲਈ ਚਿੱਟੀ ਮੱਖੀ ਦੇ ਪਨਾਹਗੀਰ ਨਦੀਨ ਨਸ਼ਟ ਕਰਵਾਉਣਗੁਲਾਬੀ ਸੁੰਡੀ ਦੀ ਰੋਕਥਾਮ ਲਈ ਜਿਵੇਂ ਨਰਮੇਂ ਦੀਆਂ ਛਟੀਆਂ ਦੇ ਪ੍ਰਬੰਧਨ ਅਤੇ ਜਿੰਨਿੰਗ ਫੈਕਟਰੀਆਂ ਵਿੱਚ ਫਿਊਮੀਗੇਸ਼ਨ ਸਬੰਧੀ ਕੀਤੇ ਜਾ ਰਹੇ ਲੋੜੀਂਦੇ ਉਪਰਾਲਿਆਂ ਦੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਇਸ ਸਮੇਂ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਡੀ.ਐਸ.ਆਰ.ਸੀ.ਆਰ.ਐਮ.ਸਮੈਮਸੁਆਇਲ ਹੈਲਥ ਸਕੀਮ ਅਤੇ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਿਲ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰਸ਼੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਨਰਮੇਂ ਵਾਲੇ ਪਿੰਡਾਂ ਵਿੱਚ 56 ਨੋਡਲ ਅਧਿਕਾਰੀ ਲਗਾਏ ਗਏ ਹਨ ਜੋ ਨਰਮੇਂ ਦੀ ਫ਼ਸਲ ਨੂੰ ਪ੍ਰਫੁਲਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ।

       ਅੰਤ ਵਿੱਚ ਡਾ: ਕਰਨਜੀਤ ਸਿੰਘ ਗਿੱਲ ਵੱਲੋਂ ਖੇਤੀ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹ ਪੰਜਾਬ ਸਰਕਾਰ ਵੱਲੋਂ ਕਿਸਾਨੀ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦੇਣ ਅਤੇ ਕਿਸਾਨਾਂ ਨੂੰ ਖੇਤੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਨ। ਉਨ੍ਹਾਂ ਵੱਲੋਂ ਸਮੂਹ ਸਟਾਫ਼ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਹਿੱਤ ਸਮੇਂ-ਸਮੇਂ ’ਤੇ ਖੇਤੀ ਇਨਪੁਟਸ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਕੋਆਲਿਟੀ ਕੰਟਰੋਲ ਦੇ ਕੰਮ ਨੂੰ ਮੁੱਖ ਰੱਖਦੇ ਹੋਏ ਟੀਚੇ ਮੁਤਾਬਿਕ ਸਮੇਂ ਸਿਰ ਸੈਂਪਲਿੰਗ ਕੀਤੀ ਜਾਵੇ।