Wednesday, March 18Malwa News
Shadow

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ- ਵਧੀਕ ਡਿਪਟੀ ਕਮਿਸ਼ਨਰ (ਜ)

ਸ੍ਰੀ ਮੁਕਤਸਰ ਸਾਹਿਬ, 18 ਮਾਰਚ- ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਡੈਵੀ ਗੋਇਲ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀ ਹਿਮਾਂਸ਼ੂ ਕੁੱਕੜ ਅਤੇ ਜ਼ਿਲ੍ਹਾ ਗੈਸ ਕੋਆਰਡੀਨੇਟਰ ਸ਼੍ਰੀ ਮੁਹੰਮਦ ਆਸਿਫ ਨਾਲ ਐਲ.ਪੀ.ਜੀ ਗੈਸ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।

 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ ਹੈ। ਉਨ੍ਹਾਂ ਸਮੂਹ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਮ ਦੀ ਬਲੈਕ-ਮਾਰਕੀਟਿੰਗ ਨਾ ਕੀਤੀ ਜਾਵੇ। ਜੇਕਰ ਕੋਈ ਵੀ ਬਲੈਕ-ਮਾਰਕੀਟਿੰਗ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀ ਹਿਮਾਂਸ਼ੂ ਕੁੱਕੜ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਸ਼ੀਅਲ ਸਿਲੰਡਰਾਂ ਦੀ ਹਸਪਤਾਲਾਂ, ਵਿੱਦਿਅਕ ਸੰਸਥਾਵਾਂ ਸਮੇਤ ਹੋਸਟਲ ਅਤੇ ਵਿਆਹ ਸਮਾਗਮਾਂ (ਮੁੱਖ ਤੌਰ ਤੇ ਲੜਕੀ ਦੇ ਵਿਆਹ) ਲਈ ਸਪਲਾਈ ਦੇ ਸਬੰਧ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸ੍ਰੀ ਮੁਕਤਸਰ ਸਾਹਿਬ ਦੇ ਦਫਤਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਮੋਬਾਇਲ ਨੰਬਰ 97794-00217 ਅਤੇ 73550-88673 ਹਨ। ਇਹ ਕੰਟਰੋਲ ਰੂਮ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਚਾਲੂ ਰਹੇਗਾ।

ਸਮੂਹ ਗੈਸ ਉਪਭੋਗਤਾਵਾਂ ਨੂੰ ਜ਼ਿਲ੍ਹਾ ਗੈਸ ਕੋਆਰਡੀਨੇਟਰ ਸ਼੍ਰੀ ਮੁਹੰਮਦ ਆਸਿਫ ਨੇ ਦੱਸਿਆ ਹੈ ਕਿ ਗੈਸ ਬੁਕਿੰਗ ਆਨਲਾਈਨ ਵਿਧੀ ਰਾਂਹੀ ਕਰਵਾਈ ਜਾਵੇ ਅਤੇ ਜਿਹਨਾਂ ਖਪਤਕਾਰਾਂ ਦੀ ਈ-ਕੇ.ਵਾਈ.ਸੀ ਨਹੀਂ ਹੋਈ, ਉਹ ਗੈਸ ਏਜੰਸੀ ਤੇ ਜਾ ਕੇ ਆਪਣੀ ਈ-ਕੇ.ਵਾਈ.ਸੀ ਕਰਵਾ ਸਕਦੇ ਹਨ।