
ਸ੍ਰੀ ਮੁਕਤਸਰ ਸਾਹਿਬ,18 ਮਾਰਚ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ।
ਇਸ ਮੌਕੇ ਸਿਵਲ ਪ੍ਰਸ਼ਾਸਨ ਨਾਇਬ ਤਹਿਸੀਲਦਾਰ ਚਰਨਜੀਤ ਕੌਰ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਅੰਦਰ ਆਉਂਦੇ ਆਦਰਸ਼ ਨਗਰ ਵਿੱਚ ਗੋਰੀ ਰਾਣੀ ਪਤਨੀ ਦੀਸ਼ਾ ਗਲੀ ਨੰਬਰ 04 ਦੀ ਗੈਰ ਕਾਨੂੰਨੀ ਤਰੀਕੇ ਨਾਲ ਇੱਕ ਇਮਾਰਤ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਦੀਆਂ ਹਦਾਇਤਾਂ ਪ੍ਰਾਪਤ ਕਰਕੇ ਪੁਲਿਸ ਵਿਭਾਗ ਤੋਂ ਮੌਕੇ ‘ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮਦਦ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪੂਰੇ ਕਾਨੂੰਨੀ ਤਰੀਕੇ ਦੀ ਪਾਲਣਾ ਕਰਦਿਆਂ ਇਸ ਗੈਰ ਕਾਨੂੰਨੀ ਇਮਾਰਤ ਨੂੰ ਅੱਜ ਢਾਹਿਆ ਗਿਆ।
ਇਸ ਮਾਮਲੇ ਵਿੱਚ ਸ਼੍ਰੀ ਮਨਮੀਤ ਢਿੱਲੋ, ਐਸ.ਪੀ ਡੀ ਨੇ ਦੱਸਿਆ ਕਿ ਗੌਰੀ ਰਾਣੀ ਪਤਨੀ ਦੀਸ਼ਾ ਤੇ ਨਸ਼ਾ ਤਸਕਰੀ ਦੇ 02 ਮੁਕਦਮੇ ਦਰਜ ਹਨ ।
ਸ਼੍ਰੀ ਮਨਮੀਤ ਢਿੱਲੋ, ਐਸ.ਪੀ ਡੀ ਨੇ ਦੱਸਿਆ ਕਿ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ, ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਕੰਪੀਟੈਂਟ ਅਥੋਰਿਟੀ ਦਿੱਲੀ ਤੋਂ ਅਟੈਚ ਕਰਵਾਇਆ ਜਾਵੇਗਾ। ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ , ਸ. ਬਚਨ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ), ਸ਼੍ਰੀ ਰਸ਼ਪਾਲ ਸਿੰਘ ਡੀਐਸਪੀ ਡੀ, ਸ੍ਰੀ ਰਾਜੇਸ਼ ਠਾਕੁਰ ਡੀਐਸਪੀ (H&F) ਇੰਸਪੈੱਕਟਰ ਜਸਕਰਨਦੀਪ ਸਿੰਘ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਅਤੇ ਸਿਵਲ ਪ੍ਰਸ਼ਾਸਨ ਵੀ ਹਾਜ਼ਰ ਸਨ।