Tuesday, March 24Malwa News
Shadow

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਵੈ-ਰੋਜ਼ਗਾਰ ਤੇ ਪਲੇਸਮੈਂਟ ਕੈਂਪ 25 ਨੂੰ

ਤਰਨ ਤਾਰਨ, 24 ਮਾਰਚ (       ) –  ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ) ਤਰਨ ਤਾਰਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਮਿਤੀ 25-03-2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115, ਪਹਿਲੀ ਮੰਜ਼ਿਲ, ਡੀ.ਸੀ ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਅਤੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਤਰਨ ਤਾਰਨ ਵਿਕਰਮ ਜੀਤ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿਚ ਕੇਅਰ ਹੈਲਥ ਇੰਨਸ਼ੋਰੈਂਸ ਕੰਪਨੀ ਭਾਗ ਲੈ ਰਹੀ ਹੈ। ਕੰਪਨੀ ਨੂੰ ਇੰਨਸ਼ੋਰੈਂਸ ਅਡਵਾਈਜ਼ਰ ਅਤੇ ਸੇਲਜ਼ ਮੈਨੇਂਜ਼ਰਾਂ (ਉਮਰ ਹੱਦ 18 ਤੋਂ 45 ਸਾਲ) (ਯੋਗਤਾ ਘੱਟੋ-ਘੱਟ  +2 ਪਾਸ ) ਉਮੀਦਵਾਰਾ ਦੀ ਲੋੜ ਹੈ।
ਸਵੈ-ਰੋਜਗਾਰ ਕੈਂਪ ਵਿਚ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਾਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਤਰਨ ਤਾਰਨ, ਜਿਲ੍ਹਾ ਮੈਨੇਜਰ ਐਸ.ਸੀ.ਐਫ.ਸੀ ਤਰਨ ਤਾਰਨ, ਲੀਡ ਜ਼ਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵੱਲੋਂ ਉਪਲਬੱਧ ਸਵੈ-ਰੋਜ਼ਗਾਰ ਸਕੀਮਾਂ /ਟ੍ਰੇਨਿੰਗ /ਰੋਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਬੇਰੋਜਗਾਰ ਉਮੀਦਵਾਰਾਂ ਨੂੰ ਇਸ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਭਾਗ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,  ਤਰਨ ਤਾਰਨ ਦੇ ਹੈਲਪਲਾਈਨ ਨੰਬਰ  77173-97013  ‘ਤੇ ਸੰਪਰਕ ਕੀਤਾ ਜਾ ਸਕਦਾ ਹੈ।