Monday, March 30Malwa News
Shadow

 ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ

ਮਾਲੇਰਕੋਟਲਾ, 30 ਮਾਰਚ – 
                        ਉਪ-ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਮਾਨਵਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸਿਵਲ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਨਸ਼ਾ ਤਸਕਰਾਂ ਦੁਆਰਾ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਨਸ਼ਟ ਕੀਤਾ ਗਿਆ।
                        ਇਸ ਕਾਰਵਾਈ ਦੌਰਾਨ ਥਾਣਾ ਸਿਟੀ-2 ਮਾਲੇਰਕੋਟਲਾ ਨਾਲ ਸਬੰਧਿਤ ਨਸ਼ਾ ਤਸਕਰ ਮੁਹੰਮਦ ਸ਼ਾਹਿਦ ਉਰਫ਼ ਬਾਬਾ ਕਰਾਮਾਤੀ ਪੁੱਤਰ ਮੁਹੰਮਦ ਜਮੀਲ ਵਾਸੀ ਵਾਰਡ ਨੰਬਰ 32, ਮੁਹੱਲਾ ਚੁਹੱਟਾ ਅਤੇ ਅਜਰੁਦੀਨ ਉਰਫ਼ ਰਾਜੂ ਪੁੱਤਰ ਸਲਾਮਦੀਨ ਵਾਸੀ ਭੂਮਸੀ, ਮਾਲੇਰਕੋਟਲਾ ਵੱਲੋਂ ਸਰਕਾਰੀ ਜਗ੍ਹਾ ‘ਤੇ ਕਬਜ਼ਾ ਕਰਕੇ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਢਹਿ ਢੇਰੀ ਕੀਤਾ ਗਿਆ ਹੈ।
                     ਪੁਲਿਸ ਰਿਕਾਰਡ ਅਨੁਸਾਰ ਮੁਹੰਮਦ ਸ਼ਾਹਿਦ ਖਿਲਾਫ ਨਸ਼ਾ ਤਸਕਰੀ ਦੇ 08 ਮਾਮਲੇ ਦਰਜ ਹਨ, ਜਦਕਿ ਅਜਰੁਦੀਨ ਖਿਲਾਫ 04 ਮਾਮਲੇ ਦਰਜ ਹਨ। ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਜਾ ਰਹੀ ਇਸ ਮੁਹਿੰਮ ਦੌਰਾਨ ਕਿਸੇ ਵੀ ਕੀਮਤ ‘ਤੇ ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ।
                  ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਨਸ਼ਾ ਤਸਕਰਾਂ ਖਿਲਾਫ ਜਾਣਕਾਰੀ ਦੇ ਕੇ ਪੁਲਿਸ ਦਾ ਸਾਥ ਦੇਣ ਤਾਂ ਜੋ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਸੂਚਿਤ ਕੀਤਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹੈਲਪਲਾਈਨ ਨੰਬਰ 9779-100-200 ‘ਤੇ ਨਸ਼ਾ ਤਸਕਰਾਂ ਬਾਰੇ ਤੁਰੰਤ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ, ਜਿਸ ਨਾਲ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।