Thursday, April 9Malwa News
Shadow

ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੁੰ ਨਾ ਆਏ ਕਿਸੇ ਵੀ ਤਰ੍ਹਾ ਦੀ ਪਰੇਸ਼ਾਨੀ – ਸ੍ਰੀ ਕ੍ਰਿਸ਼ਣ ਲਾਲ ਪੰਵਾਰ

ਚੰਡੀਗੜ੍ਹ, 9 ਅਪ੍ਰੈਲ – ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਪ੍ਰਤੀ ਪੂਰੀ ਤਰ੍ਹਾ ਪ੍ਰਤੀਬੱਧ ਹੈ ਅਤੇ ਕਣਕ ਦੀ ਖਰੀਦ ਦੌਰਾਨ ਕਿਸੇ ਵੀ ਕਿਸਾਨ ਨੂੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੇ ਇੱਕ-ਇੱਕ ਦਾਨੇ ਦੀ ਖਰੀਦ ਯਕੀਨੀ ਕਰੇਗੀ।

          ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਵੀਰਵਾਰ ਨੂੰ ਜਿਲ੍ਹਾ ਸੋਨੀਪਤ ਦੇ ਗੋਹਾਨਾ ਮੰਡੀ ਦਾ ਅਚਾਨਕ ਨਿਰੀਖਣ ਕਰਨ ਬਾਅਦ ਬੋਲ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਕਿਸਾਨਾਂ ਦੇ ਲਈ ਉਪਲਬਧ ਸਹੂਲਤਾਂ ਅਤੇ ਵਿਵਸਥਾਵਾਂ ਦਾ ਜਾਇਜਾ ਵੀ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਕਣਕ ਦੀ ਗੁਣਵੱਤਾ, ਨਮੀ ਦੀ ਜਾਂਚ, ਬਾਇਓਮੈਟ੍ਰਿਕ ਰਜਿਸਟ੍ਰੇਸ਼ਣ ਪ੍ਰਣਾਲੀ ਅਤੇ ਹੋਰ ਵਿਵਸਥਾਵਾਂ ਦਾ ਅਵਲੋਕਨ ਕੀਤਾ।

          ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਣਕ ਦੀ ਖਰੀਦ ਪ੍ਰਕ੍ਰਿਆ ਪਾਰਦਰਸ਼ੀ ਅਤੇ ਸੁਚਾਰੂ ਰੂਪ ਨਾਲ ਸੰਚਾਲਿਤ ਹੋਣੀ ਚਾਹੀਦੀ ਹੈ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾ ਦੀ ਅਸਹੂਲਤ ਨਾ ਹੋਵੇ। ਉਨ੍ਹਾਂ ਨੇ ਵਿਸ਼ੇਸ਼ ਰੂਪ ਨਾਲ ਕਣਕ ਦੇ ਉਠਾਨ, ਸਟੋਰੇਜ ਅਤੇ ਬਾਰਦਾਨੇ (ਬੋਰੀ) ਦੀ ਕਾਫੀ ਉਪਲਬਧਤਾ ਯਕੀਨੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਨਾਲ ਕਿਸੇ ਤਰ੍ਹਾ ਦੀ ਧੋਖਾਧੜੀ ਰੋਕਣ ਲਈ ਬਾਇਓਮੈਟ੍ਰਿਕ ਪ੍ਰਣਾਲੀ ਲਾਗੂ ਕੀਤੀ ਗਈ ਹੈ। ਇਹ ਪ੍ਰਣਾਲੀ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਤੇ ਪਾਰਦਰਸ਼ੀ ਵਿਵਸਥਾ ਉਪਲਬਧ ਕਰਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ, ਜਿਸ ਦੇ ਰਾਹੀਂ ਇਹ ਯਕੀਨੀ ਕੀਤਾ ਜਾ ਰਿਹਾ ਹੈ ਕਿ ਫਸਲ ਦੀ ਵਿਕਰੀ ਵਿੱਚ ਕਿਸੇ ਤਰ੍ਹਾ ਗੜਬੜੀ ਨਾ ਹੋਵੇ।

          ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਪਹਿਲੀ ਜਿਮੇਵਾਰੀ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ ਅਤੇ ਇਸ ਦੇ ਲਈ ਸਾਰੇ ਸਬੰਧਿਤ ਵਿਭਾਗਾਂ ਅਤੇ ਖਰੀਦ ਏਜੰਸੀਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪਸ਼ਟ ਰੂਪ ਨਾਲ ਕਿਹਾ ਕਿ ਕਿਸੇ ਵੀ ਤਰ੍ਹਾ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀੀਤ ਜਾਵੇਗੀ ਅਤੇ ਕਿਸਾਨਾਂ ਦੀ ਸਮਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ।