Saturday, April 18Malwa News
Shadow

ਨਾਰਨੌਲ ਦੇ ਬੜਕੋਦਾ-ਬੜਗਾਂਵ ਵਿੱਚ 14 ਏਕੜ ਵਿੱਚ ਬਣੇਗਾ ਅਤਿ-ਆਧੁਨਿਕ ਜ਼ਿਲ੍ਹਾ ਪੱਧਰੀ ਸਟੇਡੀਅਮ, ਖੇਡ ਰਾਜ ਮੰਤਰੀ ਨੇ ਕੀਤਾ ਸਾਈਟ ਨਿਰੀਖਣ

ਚੰਡੀਗੜ੍ਹ, 18 ਅਪ੍ਰੈਲ- ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਖੇਡਾਂ ਅਤੇ ਖਿਡਾਰੀਆਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਖੇਡਾਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ।

ਖੇਡ ਰਾਜ ਮੰਤਰੀ ਅੱਜ ਪਿੰਡ ਨਾਰਨੌਲ ਦੇ ਬੜਕੋਦਾ-ਬੜਗਾਂਵ ਵਿੱਚ ਪ੍ਰਸਤਾਵਿਤ ਖੇਡ ਸਟੇਡੀਅਮ ਦੀ ਸਾਈਟ ਦਾ ਨਿਰੀਖਣ ਕਰਨ ਤੋਂ ਬਾਅਦ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ।

ਸ੍ਰੀ ਗੌਤਮ ਨੇ ਕਿਹਾ ਕਿ ਖੇਡ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਪਿੰਡ ਬੜਕੋਦਾ-ਬੜਗਾਂਵ ਵਿੱਚ ਲਗਭਗ 14 ਏਕੜ ਜ਼ਮੀਨ ‘ਤੇ ਇੱਕ ਸ਼ਾਨਦਾਰ ਜ਼ਿਲ੍ਹਾ ਪੱਧਰੀ ਖੇਡ ਸਟੇਡੀਅਮ ਦਾ ਨਿਰਮਾਣ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖਿਡਾਰੀਆਂ ਲਈ ਅੰਤਰਰਾਸ਼ਟਰੀ ਪੱਧਰ ਦੇ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਅੱਜ ਸੂਬੇ ਦੇ ਖਿਡਾਰੀ ਪੂਰੀ ਦੁਨੀਆ ਵਿੱਚ ਨਾਮ ਰੌਸ਼ਨ ਕਰ ਰਹੇ ਹਨ।

ਨਿਰੀਖਣ ਦੌਰਾਨ ਖੇਡ ਰਾਜ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ 14 ਏਕੜ ਵਿੱਚ ਬਣਨ ਵਾਲੇ ਇਸ ਖੇਡ ਸਟੇਡੀਅਮ ਦਾ ਨਿਰਮਾਣ ਕਾਰਜ ਉੱਚ ਗੁਣਵੱਤਾ ਦੇ ਨਾਲ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਸ ਸਟੇਡੀਅਮ ਦੇ ਬਣਨ ਨਾਲ ਨਾ ਸਿਰਫ਼ ਨਾਰਨੌਲ, ਸਗੋਂ ਪੂਰੇ ਜ਼ਿਲ੍ਹੇ ਦੇ ਉਭਰਦੇ ਖਿਡਾਰੀਆਂ ਨੂੰ ਅਭਿਆਸ ਲਈ ਆਧੁਨਿਕ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਹ ਭਵਿੱਖ ਵਿੱਚ ਦੇਸ਼ ਲਈ ਮੈਡਲ ਜਿੱਤ ਸਕਣਗੇ।

ਇਸ ਮੌਕੇ ਸਾਬਕਾ ਮੰਤਰੀ ਤੇ ਨਾਰਨੌਲ ਦੇ ਵਿਧਾਇਕ ਓਮ ਪ੍ਰਕਾਸ਼ ਯਾਦਵ, ਜ਼ਿਲ੍ਹਾ ਖੇਡ ਅਫ਼ਸਰ ਨਰਿੰਦਰ ਕੁੰਡੂ ਅਤੇ ਹੋਰ ਪਤਵੰਤੇ ਮੌਜ਼ੂਦ ਸਨ।