Monday, April 27Malwa News
Shadow

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ- ਡਿਪਟੀ ਕਮਿਸ਼ਨਰ

ਫਿਰੋਜ਼ਪੁਰ, 27 ਅਪ੍ਰੈਲ:          ਜ਼ਿਲ੍ਹੇਦੀਆਂ  ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਸ਼ੁਰੂ ਹੋ ਗਈ ਹੈ ਅਤੇ ਐਤਵਾਰ ਸ਼ਾਮ ਤੱਕ ਮੰਡੀਆਂ ਵਿੱਚ ਕੁੱਲ ਕਣਕ ਦੀ  ਆਮਦ 96 ਫੀਸਦੀ ਤੋਂ ਵੱਧ ਹੋ ਚੁੱਕੀ ਹੈ ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 660739 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੇ ਕੀਤਾ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ 690645 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਐਤਵਾਰ ਸ਼ਾਮ ਤੱਕ ਲਗਭਗ 660739 ਫ਼ੀਸਦੀ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਲਿਫ਼ਟਿੰਗ ਦਾ ਕੰਮ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦੀ ਫਸਲ ਦੇ ਭੁਗਤਾਨ ਲਈ 1540.64 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੇ ਜਾ ਚੁੱਕੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਕਣਕ ਵਿੱਚੋਂ ਪਨਗ੍ਰੇਨ ਵਲੋਂ 197683 ਮੀਟਰਕ ਟਨ, ਮਾਰਕਫੈੱਡ ਵਲੋਂ 180802 ਮੀਟਰਕ ਟਨ, ਪਨਸਪ ਵਲੋਂ 175038 ਮੀਟਰਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 107215 ਮੀਟਰਕ ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ। 

          ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਅਚਾਨਕ ਤਬਦੀਲ ਹੋਣ ਵਾਲੇ ਮੌਸਮ ਕਾਰਨ ਕੀਮਤੀ ਅਨਾਜ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜਮਾਂ ਅਤੇ ਹੋਰ ਸਬੰਧਤ ਲੋਕਾਂ ਨੂੰ ਤੇਜ਼ ਗਰਮੀ ਅਤੇ ਲੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਨਮੁੱਲੇ ਜੀਵਨ ਦੇ ਸਾਧਨਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।