Friday, November 13Malwa News
Shadow

ਵਿਧਾਇਕ ਸ਼ੈਰੀ ਕਲਸੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਵਾਰਡ ਨੰਬਰ 12 ਤੋਂ ਸ਼ਰਧਾਲੂਆਂ ਦੀ 16 ਵੀ ਬੱਸ ਰਵਾਨਾ ਕੀਤੀ

ਬਟਾਲਾ, 6 ਮਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਵਾਰਡ ਨੰਬਰ 12 ਤੋਂ ਸ਼ਰਧਾਲੂਆਂ ਦੀ 16 ਵੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਦਵਿੰਦਰ ਸਿੰਘ ਸਮੇ ਵਾਰਡ ਵਾਸੀ ਮੌਜੂਦ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ।

ਇਸ ਮੌਕੇ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿ ‘ਮੁੱਖ ਮੰਤਰੀ ਤੀਰਥ ਯੋਜਨਾ’ ਨਾਲ ਲੋਕਾਂ ਵਿੱਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ।