Thursday, May 7Malwa News
Shadow

ਆਈਆਈਐਚਐਮ ਨਾਲ ਕਿਸਾਨਾਂ ਨੂੰ ਵਿਸ਼ਵ ਪੱਧਰ ‘ਤੇ ਆਪਣੇ ਉਤਪਾਦਾਂ ਨੂੰ ਵੇਚਣ ਦਾ ਮੌਕਾ ਮਿਲੇਗਾ – ਸ੍ਰੀ ਸ਼ਿਆਮ ਸਿੰਘ ਰਾਣਾ

ਚੰਡੀਗੜ੍ਹ, 7 ਮਈ – ਹਰਿਆਣਾ ਦੇ ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਇੰਡੀਆ ਇੰਟਰਨੈਸ਼ਨਲ ਹੋਰਟੀਕਲਚਰ ਮਾਰਕਿਟ (ਆਈਆਈਅੇਚਐਮ) ਗਨੌਰ ਪ੍ਰੋਜੈਕਟ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਨਵੀਂ ਦਿਸ਼ਾ ਦੇਣ ਵਾਲੀ ਇੱਕ ਮਹਤੱਵਪੂਰਣ ਪਹਿਲ ਹੈ, ਜਿਸ ਨਾਲ ਕਿਸਾਨਾਂ ਨੂੰ ਬਿਹਤਰ ਬਾਜਾਰ, ਆਧੁਨਿਕ ਸਹੂਲਤਾਂ ਅਤੇ ਵਿਸ਼ਵ ਪੱਧਰ ‘ਤੇ ਆਪਣੇ ਉਤਪਾਦਾਂ ਨੂੰ ਵੇਚਣ ਦਾ ਮੌਕਾ ਮਿਲੇਗਾ।

          ਸ੍ਰੀ ਰਾਣਾ ਅੱਜ ਇੱਥੇ ਹਰਿਆਣਾ ਨਿਵਾਸ ਵਿੱਚ ਹਰਿਆਣਾ ਇੰਟਰਨੈਸ਼ਨਲ ਹੋਰਟੀਕਲਚਰ ਮਾਰਕਟਿੰਗ ਕਾਰਪੋਰੇਸ਼ਨ ਲਿਮੀਟੇਡ (HIHMCL) ਦੇ ਨਿਦੇਸ਼ਕ ਮੰਡਲ ਦੀ 37ਵੀਂ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

          ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜਯੇਂਦਰ ਕੁਮਾਰ, ਐਚਐਸਏਐਮਬੀ ਦੇ ਮੁੱਖ ਪ੍ਰਸਾਸ਼ਕ ਸ੍ਰੀ ਮੁਕੇਸ਼ ਕੁਮਾਰ ਆਹੂਜਾ, ਬਾਗਬਾਨੀ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਰਣਬੀਰ ਸਿੰਘ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਰਾਜਨਰਾਇਣ ਕੌਸ਼ਿਕ, ਹਰਿਆਣਾ ਇੰਟਰਨੈਸ਼ਨਲ ਹੋਰਟੀਕਲਚਰ ਮਾਰਕਟਿੰਗ ਕਾਰਪੋਰੇਸ਼ਨ ਲਿਮੀਟੇਡ ਦੇ ਪ੍ਰਬੰਧ ਨਿਦੇਸ਼ਕ ਸ੍ਰੀ ਅਨੀਸ਼ ਯਾਦਵ, ਮੁੱਖ ਇੰਜੀਨੀਅਰ ਸ੍ਰੀ ਮੋਹਿੰਦਰ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

          ਮੀਟਿੰਗ ਦੌਰਾਨ ਸੋਨੀਪਤ ਜਿਲ੍ਹਾ ਦੇ ਗਨੌਰ ਵਿੱਚ ਸਥਾਪਿਤ ਕੀਤੇ ਜਾ ਰਹੇ ਇੰਡੀਆ ਇੰਟਰਨੈਸ਼ਨਲ ਹੋਰਟੀਕਲਚਰ ਮਾਰਕਿਟ ਦੇ ਸੰਚਾਲਨ ਅਤੇ ਵਿਕਾਸ ਨਾਲ ਜੁੜੇ ਮਹਤੱਵਪੂਰਣ ਏਜੰਡਾ ਬਿੰਦੂਆਂ ‘ਤੇ ਵਿਸਤਾਰ ਨਾਲ ਚਰਚਾ ਕੀਤੀ ਗਈ।

          ਮੀਟਿੰਗ ਵਿੱਚ ਟ੍ਰਾਂਜੈਕਸ਼ਨ ਏਡਵਾਈਜਰ ਅਤੇ ਕੰਸਲਟੇਂਟ (TAC) ਦੇ ਚੋਣ ਨਾਲ ਸਬੰਧਿਤ ਮਤੇ ‘ਤੇ ਵੀ ਵਿਚਾਰ -ਵਟਾਂਦਰਾਂ ਕੀਤਾ ਗਿਆ। ਬੋਰਡ ਨੇ ਆਈਆਈਐਚਐਮ ਗਨੌਰ ਦੇ ਸੰਚਾਲਨ ਵਿੱਚ ਸਹਾਇਤਾ ਤਹਿਤ ਏਕੀਕ੍ਰਿਤ ਸਲਾਹ-ਮਸ਼ਵਰਾ ਸੇਵਾਵਾਂ ਪ੍ਰਦਾਨ ਕਰਨ ਲਈ ਆਰਐਫਪੀ (Request for Proposal) ਦੀ ਮੰਜੂਰੀ ਪ੍ਰਦਾਨ ਕੀਤੀ, ਤਾਂ ਜੋ ਅੱਗੇ ਦੀ ਪ੍ਰਕ੍ਰਿਆ ਨੂੰ ਜਲਦੀ ਤੋਂ ਜਲਦੀ ਅੱਗੇ ਵਧਾਇਆ ਜਾ ਸਕੇ।

          ਇਸ ਤੋਂ ਇਲਾਵਾ, ਬੋਰਡ ਨੇ ਐਮ/ਐਸ ਈਆਈਐਲ (Authority Engineer) ਦੇ ਠੇਕੇ ਨੂੰ 31 ਦਸੰਬਰ, 2026 ਤੱਕ ਵਧਾਉਣ ਦੇ ਮਤੇ ਨੂੰ ਵੀ ਮੰਜੁਰੀ ਦਿੱਤੀ, ਜਿਸ ਨਾਲ ਪ੍ਰੋਜੈਕਟ ਨਾਲ ਸਬੰਧਿਤ ਗਤੀਵਿਧੀਆਂ ਦਾ ਸੁਚਾਰੂ ਸੰਚਾਲਨ ਜਾਰੀ ਰਹਿ ਸਕੇ।

          ਮੀਟਿੰਗ ਵਿੱਚ ਆਈਆਈਐਚਐਮ ਪ੍ਰਜੈਕਟ ਵਿੱਚ ਪੈਨਲਟੀ ਮੁਅਤੱਵ ਕਰਨ ਦੀ ਅਪੀਲ ‘ਤੇ ਵੀ ਵਿਚਾਰ ਕੀਤਾ ਗਿਆ। ਵਿਸਤਾਰ ਚਰਚਾ ਦੇ ਬਾਅਦ ਬੋਰਡ ਨੇ ਪ੍ਰੋਜੈਕਟ ਦੇ ਸੁਚਾਰੂ ਲਾਗੂ ਕਰਨ ਅਤੇ ਸੰਚਾਲਨ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਪ੍ਰਸਤਾਵ ਨੂੰ ਮੰਜੂਰੀ ਦੇ ਦਿੱਤੀ।

          ਇਸ ਦੇ ਨਾਲ ਹੀ ਮੀਟਿੰਗ ਵਿੱਚ ਹੋਰ ਲੀਗਤ ਵਿਸ਼ਿਆਂ ‘ਤੇ ਵੀ ਚਰਚਾ ਕੀਤੀ ਗਈ ਅਤੇ ਪ੍ਰੋਜੈਕਟ ਦੇ ਸਮੇਂਬੱਧ ਅਤੇ ਪ੍ਰਭਾਵੀ ਲਾਗੂ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

          ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਈਆਈਐਚਐਮ ਗਨੌਰ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਪੂਰਾ ਕਰਦੇ ਹੋਏ ਇਸ ਨੂੰ ਕਿਸਾਨਾਂ ਅਤੇ ਵਪਾਰੀਆਂ ਲਈ ਇੱਕ ਆਧੁਨਿਕ ਅਤੇ ਵਿਸ਼ਵਪੱਧਰੀ ਬਾਜਾਰ ਵਜੋ ਵਿਕਸਿਤ ਕੀਤਾ ਜਾਵੇ।