Saturday, September 26Malwa News
Shadow

 ਸਪੀਕਰ ਸੰਧਵਾਂ ਨੇ ਡਾ. ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕ੍ਰਿਕਟ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ 

ਕੋਟਕਪੂਰਾ 9 ਮਈ – ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਡਾ. ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕ੍ਰਿਕਟ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਅਤੇ ਖੇਡ ਮੈਦਾਨ ਦੇ ਵਿਕਾਸ ਕਾਰਜ ਲਈ 5 ਲੱਖ ਰੁਪਏ ਦੀ ਗਰਾਂਟ ਵੀ ਦਿੱਤੀ। 

ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਭਰ ਦੇ ਪਿੰਡਾਂ ਵਿੱਚ ਆਧੁਨਿਕ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਲਈ 3100 ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।ਇਹ ਖੇਡ ਮੈਦਾਨ ਨੌਜਵਾਨਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਧਾਉਣ ਵੱਲ ਇੱਕ ਮੀਲ ਪੱਥਰ ਸਾਬਤ ਹੋਣਗੇ।

ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਪੇਂਡੂ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਦੀ ਸ਼ਕਤੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰੱਖ ਕੇ ਮੈਦਾਨਾਂ ਵੱਲ ਮੋੜਨਾ ਹੈ। ਉਨ੍ਹਾਂ ਕਿਹਾ ਕਿ ਬੱਚੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈ ਕੇ ਆਪਣਾ, ਆਪਣੇ ਮਾਤਾ ਪਿਤਾ ਦਾ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ।

ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਸਿਮਰਨਜੀਤ ਸਿੰਘ ਐਮ.ਸੀ,ਅਮਿਤ ਕਵੀਆ, ਵਿਜੇ ਅਰੋੜਾ, ਸੰਦੀਪ ਬਾਵਾ, ਰਾਜਕੁਮਾਰ ਅਗਰਵਾਲ, ਓਮਕਾਰ ਗੋਇਲ, ਜਗਜੀਤ ਸਿੰਘ ਡੀਪੀ, ਰਾਜੇਸ਼ ਗੁਲਜਾਰ ਸਮੇਤ ਵਿਦਿਆਰਥੀ ਹਾਜ਼ਰ ਸਨ।