Thursday, May 14Malwa News
Shadow

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਪਹਿਲ – ਫਲੀਟ ਵਿੱਚ ਵਾਹਨਾਂ ਦੀ ਗਿਣਤੀ ਅੱਧੀ

ਚੰਡੀਗੜ੍ਹ, 14 ਮਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਪੀਲ ‘ਤੇ ਫਿਯੁਲ ਦੀ ਬਚਤ, ਵਾਤਾਵਰਣ ਸੁਰੱਖਿਆ ਅਤੇ ਸਰੋਤਾਂ ਦੀ ਸੰਤੁਲਿਤ ਵਰਤੋਂ ਵੱਲ ਇੱਕ ਅਹਿਮ ਪਹਿਲ ਕਰਦਿਆਂ ਆਪਣੇ ਫਲੀਟ (ਕਾਫਲੇ) ਵਿੱਚ ਵਾਹਨਾਂ ਦੀ ਗਿਣਤੀ ਅੱਧੀ ਕਰ ਦਿੱਤੀ ਹੈ। ਸੁਰੱਖਿਆ ਦੇ ਨਜ਼ਰੀਏ ਤੋਂ ਸਿਰਫ਼ ਲੋੜੀਂਦੇ ਵਾਹਨਾਂ ਨੂੰ ਹੀ ਫਲੀਟ ਵਿੱਚ ਸ਼ਾਮਲ ਕੀਤਾ ਗਿਆ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਫ਼ਤੇ ਵਿੱਚ ਇੱਕ ਦਿਨ ਬਿਨਾਂ ਕਿਸੇ ਵਾਹਨ ਦੇ ਕੰਮ ਕਰਨ ਦਾ ਵੀ ਪ੍ਰਣ ਲਿਆ ਹੈ। ਉਨ੍ਹਾਂ ਕਿਹਾ ਕਿ ਜਨ ਪ੍ਰਤੀਨਿਧੀਆਂ ਅਤੇ ਅਧਿਕਾਰੀਆਂ ਨੂੰ ਖ਼ੁਦ ਮਿਸਾਲ ਕਾਇਮ ਕਰਕੇ ਸਮਾਜ ਨੂੰ ਸਕਾਰਾਤਮਕ ਸੰਦੇਸ਼ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਮੰਤਰੀਆਂ ਅਤੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਯਾਤਰਾ ਦੌਰਾਨ ਸੀਮਤ ਵਾਹਨਾਂ ਦੀ ਵਰਤੋਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਨਤਕ ਆਵਾਜਾਈ (ਪਬਲਿਕ ਟ੍ਰਾਂਸਪੋਰਟ) ਦੀ ਵਰਤੋਂ ਕਰਕੇ ਫਿਯੂਲ ਬਚਾਉਣ ਦੀ ਇਸ ਮੁਹਿੰਮ ਵਿੱਚ ਭਾਗੀਦਾਰ ਬਣਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਊਰਜਾ ਦੀ ਸੰਭਾਲ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਜੇਕਰ ਸਾਰੇ ਲੋਕ ਛੋਟੇ-ਛੋਟੇ ਯਤਨ ਕਰਨ ਤਾਂ ਫਿਯੂਲ ਦੀ ਬਚਤ ਦੇ ਨਾਲ-ਨਾਲ ਵਾਤਾਵਰਣ ਦੀ ਸੁਰੱਖਿਆ ਵਿੱਚ ਵੀ ਵੱਡਾ ਯੋਗਦਾਨ ਪਾਇਆ ਜਾ ਸਕਦਾ ਹੈ।