Tuesday, May 19Malwa News
Shadow

ਨਗਰ ਨਿਗਮ ਅਬੋਹਰ, ਨਗਰ ਕੌਂਸਲ ਫਾਜ਼ਿਲਕਾ ਤੇ ਨਗਰ ਪੰਚਾਇਤ ਅਰਨੀਵਾਲਾ ਤੋਂ 335 ਉਮੀਦਵਾਰ ਚੋਣ ਲੜਨ ਲਈ ਮੈਦਾਨ ਵਿੱਚ ਉਤਰਨਗੇ-ਜ਼ਿਲ੍ਹਾ ਚੋਣ ਅਫਸਰ

ਫਾਜ਼ਿਲਕਾ 19 ਮਈ 2026….ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਅਧੀਨ ਆਉਂਦੀ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫਾਜ਼ਿਲਕਾ ਤੇ ਨਗਰ ਪੰਚਾਇਤ ਅਰਨੀਵਾਲਾ ਦੀਆਂ 26 ਮਈ 2026 ਨੂੰ ਹੋਣ ਵਾਲੀਆਂ ਚੋਣਾਂ ਲਈ ਕੁੱਲ 362 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਜਿਸ ਵਿੱਚੋਂ 18 ਮਈ 2026 ਨੂੰ ਬੀਤੇ ਦਿਨ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਪਰੰਤ 20 ਨਾਮਜ਼ਦਗੀ ਪੱਤਰ ਰੱਦ ਹੋਏ ਹਨ ਤੇ ਅੱਜ ਮਿਤੀ 19 ਮਈ 2026 ਨੂੰ 7 ਉਮੀਦਵਾਰ ਵੱਲੋਂ ਆਪਣੇ ਨਾਮਜਦਗੀ ਪੱਤਰ ਵਾਪਸ ਲਏ ਗਏ ਹਨ। ਇਸ ਪ੍ਰਕਾਰ ਹੁਣ ਕੁੱਲ 335 ਉਮੀਦਵਾਰ ਚੋਣ ਲੜਨ ਲਈ ਮੈਦਾਨ ਵਿੱਚ ਉਤਰਨਗੇ ।
ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅਬੋਹਰ ਤੋਂ 195, ਫਾਜ਼ਿਲਕਾ ਤੋਂ 120 ਅਤੇ ਅਰਨੀਵਾਲਾ ਸੇਖ਼ ਸੁਭਾਨ ਤੋਂ 47 ਉਮੀਦਵਾਰ ਜੋ ਕਿ ਕੁੱਲ 962 ਉਮੀਦਵਾਰ ਬਣਦੇ ਹਨ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਬੀਤੇ ਦਿਨ 18 ਮਈ ਦਿਨ ਸੋਮਵਾਰ ਨੂੰ ਅਬੋਹਰ ਦੇ 18 ਅਤੇ ਫਾਜ਼ਿਲਕਾ ਦੇ 2 ਨਾਮਜ਼ਦਗੀ ਪੱਤਰ ਰੱਦ ਹੋਏ ਹਨ, ਇਸ ਪ੍ਰਕਾਰ ਬੀਤੇ ਦਿਨ ਤੱਕ 342 ਨਾਮਜ਼ਦਗੀ ਪੱਤਰ ਯੋਗ ਪਾਏ ਸਨ।  ਅੱਜ ਮਿਤੀ 19 ਮਈ ਦਿਨ ਮੰਗਲਵਾਰ ਨੂੰ ਅਬੋਹਰ ਤੋਂ 2 ਅਤੇ ਫਾਜ਼ਿਲਕਾ ਤੋਂ 7 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ, ਇਸ ਪ੍ਰਕਾਰ ਹੁਣ 335 ਉਮੀਦਵਾਰ ਰਹਿ ਗਏ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਜ਼ਿਲ੍ਹੇ ਵਿੱਚ ਕੁੱਲ 86 ਵਾਰਡਾਂ ਵਿੱਚ 189 ਪੋਲਿੰਗ ਬੂਥ ਬਣਾਏ ਗਏ ਹਨ। ਨਗਰ ਨਿਗਮ ਅਬੋਹਰ ਵਿੱਚ 50 ਵਾਰਡ ਤੇ 120 ਪੋਲਿੰਗ ਬੂਥ, ਨਗਰ ਕੌਂਸਲ ਫਾਜ਼ਿਲਕਾ ਵਿੱਚ 25 ਵਾਰਡ ਤੇ 58 ਪੋਲਿੰਗ ਬੂਥ ਅਤੇ ਨਗਰ ਪੰਚਾਇਤ ਅਰਨੀਵਾਲਾ ਵਿੱਚ 11 ਵਾਰਡ ਤੇ 11 ਪੋਲਿੰਗ ਬੂਥ ਬਣਾਏ ਗਏ ਹਨ ਜਿੱਥੇ 26 ਮਈ ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਵੋਟਾਂ ਪੈਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਹੋਰ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 1,73,754 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਜਿਨਾਂ ਵਿੱਚੋਂ 91,474 ਮਰਦ ਅਤੇ 82,272 ਔਰਤਾਂ ਜਦਕਿ 8 ਅਦਰ ਵੋਟਰ ਹਨ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਵੋਟਾਂ ਦੀ ਗਿਣਤੀ 29 ਮਈ 2026 ਨੂੰ ਹੋਵੇਗੀ।