Sunday, November 9Malwa News
Shadow

ਸਬ ਸੈਂਟਰ ਨਵਾਂ ਹਸਤਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

ਫਾਜ਼ਿਲਕਾ, 30 ਜੁਲਾਈ : ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਨਵਾਂ ਹਸਤਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਸਿਹਤ ਕਰਮਚਾਰੀ ਸੰਜੀਵ ਕੁਮਾਰ ਅਤੇ ਸਤਵਿੰਦਰ ਸਿੰਘ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ ਮੱਛਰ ਖੜੇ ਸਾਫ ਪਾਣੀ ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆ, ਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ। ਇਹ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ।

ਡੇਂਗੂ ਬੁਖਾਰ ਦੇ ਲਛੱਣ ਤੇਜ ਬੁਖਾਰ, ਸਿਰ ਦਰਦ, ਘਬਰਾਹਟ ਉਲਟੀਆਂ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਪਲੇਟਲੈੱਟ ਸੈੱਲ ਘੱਟ ਜਾਣਾ, ਕਮਜ਼ੋਰੀ, ਮਾਸਪੇਸ਼ੀਆਂ ਵਿਚ ਦਰਦ, ਚਮੜੀ ਉਪਰ ਲਾਲ ਰੰਗ ਦੇ ਦਾਣੇ, ਹਾਲਤ ਖ਼ਰਾਬ ਹੋਣ ਦੀ ਸੂਰਤ ਵਿੱਚ ਨੱਕ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਡੇਂਗੂ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਮਰੀਜ਼ ਨੂੰ ਦਰਦ ਰੋਕਣ ਲਈ ਬਰੂਫੇਨ ਅਤੇ ਐਸਪਰਿਨ ਦੀ ਗੋਲੀ ਨਹੀਂ ਲੈਣੀ ਚਾਹੀਦੀ।

ਇਸ ਮੌਕੇ ਇਹ ਵੀ ਦੱਸਿਆ ਕਿ ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀਆਂ ਟੈਂਕੀਆਂ ਨੂੰ ਹਰ ਹਫ਼ਤੇ ਸਾਫ ਕਰਨਾ ਚਾਹੀਦਾ ਹੈ ਅਤੇ ਧੁੱਪ ਲਗਵਾ ਕੇ ਦੁਬਾਰਾ ਵਰਤੋਂ ਕਰਨੀ ਚਾਹੀਦੀ ਹੈ ,ਖੜੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ।

ਇਸ ਮੌਕੇ ਸੀ ਐੱਚ ਓ ਰੰਜੀਤ ਸਿੰਘ, ਕਿਰਨਦੀਪ ਕੌਰ ਐੱਮ ਪੀ ਐੱਚ ਡਬਲਯੂ ਫੀਮੇਲ, ਪ੍ਰਵਿੰਦਰ ਕੌਰ, ਸ਼ਿੰਦਰ ਪਾਲ ਕੌਰ ਆਸ਼ਾ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।