Monday, May 25Malwa News
Shadow

ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ

ਚੰਡੀਗੜ੍ਹ, 25 ਮਈ: ਪੰਜਾਬ ਸਰਕਾਰ ਵੱਲੋਂ ਨੈਗੋਸੀਏਬਲ ਐਕਟ-1881 ਦੀ ਧਾਰਾ 25 ਅਧੀਨ ਈਦ-ਉੱਲ-ਜੂਹਾ (ਬਕਰੀਦ) ਦੇ ਸਬੰਧ ਵਿੱਚ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਮਿਤੀ 28 ਮਈ 2026 (ਵੀਰਵਾਰ) ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਈਦ-ਉੱਲ-ਜੂਹਾ (ਬਕਰੀਦ) ਦੇ ਮੌਕੇ ਮਿਤੀ 27 ਮਈ 2026 ਨੂੰ ਗਜ਼ਟਿਡ ਛੁੱਟੀ ਐਲਾਨੀ ਗਈ ਸੀ, ਪਰੰਤੂ ਹੁਣ ਇਸ ਵਿੱਚ ਸੋਧ ਕਰਦਿਆਂ ਇਹ ਛੁੱਟੀ ਮਿਤੀ 28 ਮਈ 2026 (ਵੀਰਵਾਰ) ਨੂੰ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।