Wednesday, May 27Malwa News
Shadow

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

ਚੰਡੀਗੜ੍ਹ, 27 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 369 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

127ਵੇਂ ਦਿਨ ਪੁਲਿਸ ਟੀਮਾਂ ਨੇ 118 ਵਿਅਕਤੀਆਂ ਨੂੰ 9 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,305 ਹੋ ਗਈਆਂ।  

ਇਸ ਤੋਂ ਇਲਾਵਾ 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 452ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 16 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ ਅਤੇ 64,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 452 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,530 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।