
ਸ੍ਰੀ ਮੁਕਤਸਰ ਸਾਹਿਬ, 29 ਮਈ ਸ੍ਰੀਮਤੀ ਜਸਵਿੰਦਰ ਸ਼ੀਮਰ, ਜਿਲ੍ਹਾ ਅਤੇ ਸੈਸ਼ਨ ਜੱਜ ਜੀਆਂ ਦੀ ਅਗਵਾਈ ਹੇਠ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ,ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਤੰਬਾਕੂ ਦਿਵਸ ਮਨਾਇਆ ਗਿਆ। ਇਸ ਸਮਾਗਮ ਨੁੰ ਸੰਬੋਧਨ ਕਰਦਿਆਂ ਸ਼੍ਰੀਮਤੀ ਗੁਰਪ੍ਰੀਤ ਕੌਰ, ਸਕੱਤਰ ਸਾਹਿਬ ਜੀਆਂ ਨੇ ਕਿਹਾ ਕਿ ਸਾਲ 31 ਮਈ ਨੂੰ ਵਿਸ਼ਵ ਭਰ ਵਿਚ ਤੰਬਾਕੂ ਵਿਰੋਧੀ ਦਿਵਸ ਮਨਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ 13 ਤੋਂ 18 ਸਾਲ ਤੱਕ ਦੇ ਬਹੁਤ ਸਾਰੇ ਬੱਚੇ ਤੰਬਾਕੂ ਅਤੇ ਤੰਬਾਕੂ ਯੁਕਤ ਪਦਾਰਥਾਂ ਦਾ ਸੇਵਨ ਕਰਨ ਲੱਗ ਜਾਂਦੇ ਹਨ ਜਿਨ੍ਹਾਂ ਨੂੰ ਤੰਬਾਕੂ ਦੀ ਅਲਾਮਤ ਤੋਂ ਬਚਾਉਣਾ ਸਾਡਾ ਫਰਜ ਹੈ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦ ਵਿੱਚ, ਤੰਬਾਕੂ ਦੀ ਵਿਕਰੀ ਵਿੱਚ ਲਗਾਉਣਾ ਕਾਨੂੰਨਨ ਅਪਰਾਧ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਵੇਚਣਾ ਵੀ ਕਾਨੂੰਨਨ ਅਪਰਾਧ ਹੈ।
ਇਸ ਮੌਕੇ ਸ਼੍ਰੀਮਤੀ ਗੁਰਪ੍ਰੀਤ ਕੌਰ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕਿਹਾ ਕਿ ਤੰਬਾਕੁ ਦੇ ਸੇਵਨ ਦੇ ਬੁਰੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਸਿਗਰੈਟ ਅਤੇ ਹੋਰ ਤੰਬਾਕੂ ਪ੍ਰੋਡੱਕਟ (ਕੋਟਪਾ) ਐਕਟ 2003 ਲਾਗੂ ਕੀਤਾ ਗਿਆ ਹੈ । ਜਿਸ ਦੀਆਂ ਵੱਖ ਵੱਖ ਧਾਰਵਾ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸੈਕਸ਼ਨ 4 ਅਧੀਨ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਤੇ ਸਖਤ ਮਨਾਹੀ ਹੈ, ਸੈਕਸ਼ਨ 6 ਏ ਅਨੁਸਾਰ 18 ਸਾਲ ਦੇ ਘੱਟ ਤੋਂ ਵਿਅਤਕੀਆਂ ਦੁਆਰਾ ਤੰਬਾਕੂ ਖਰੀਦੋ ਫਰੋਖਤ ਨਹੀ ਕੀਤੀ ਜਾ ਸਕਦੀ, ਸੈਕਸ਼ਨ 6 ਬੀ ਅਨੁਸਾਰ ਸਿੱਖਿਆ ਸੰਸਥਾਵਾਂ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੀ ਵਿਕਰੀ ਤੇ ਸਖਤ ਮਨਾਹੀ ਹੈ , ਸੈਕਸ਼ਨ ਨੰ. 5 ਅਨੁਸਾਰ ਤੰਬਾਕੂ ਪਦਾਰਥਾਂ ਦੀ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਸ਼ਹੂਰੀ ਨਹੀ ਕੀਤੀ ਜਾ ਸਕਦੀ ਅਤੇ ਕਾਊਂਟਰ ਜਾਂ ਟੇਬਲ ਤੇ ਸਾਹਮਣੇ ਰੱਖ ਕੇ ਨਹੀ ਵੇਚੇ ਜਾ ਸਕਦੇ ਹਨ, ਸੇਕਸ਼ਨ ਨੰ. 7 ਅਧੀਨ ਬੀੜੀ ਸਿਗਰਟ, ਜਰਦਾ, ਜਰਦੇ ਦੀਆਂ ਪੁੜੀਆ ਅਤੇ ਹੋਰ ਤੰਬਾਕੂ ਪਦਾਰਥਾਂ ਦੀ ਪੈਕਿੰਗ ਉਪਰ 85 ਪ੍ਰਤੀਸ਼ਤ ਜਗ੍ਹਾ ਉਪਰ ਪਿਕਟੋਰੀਅਲ ਵਾਰਨਿੰਗ ਪਿਕਚਰ ਲਗਾਉਣੀ ਬਹੁਤ ਜਰੂਰੀ ਹੈ ਅਤੇ ਕੋਈ ਵੀ ਤੰਬਾਕੁ ਪਦਾਰਥ ਖੁੱਲੇ ਰੂਪ ਵਿਚ ਨਹੀ ਵੇਚੇ ਜਾ ਸਕਦੇ। ਉਨ੍ਹਾ ਕਿਹਾ ਕਿ ਸੈਕਸ਼ਨ 4,6ਏ ਅਤੇ 6ਬੀ ਅਧੀਨ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 200 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ, ਸੈਕਸ਼ਨ ਨੰ. 5 ਅਤੇ 7 ਦੀ ਉਲੰਘਣਾਂ ਕਰਨ ਵਾਲੇ ਤੰਬਾਕੂ ਵਿਕਰੇਤਾਵਾਂ ਨੂੰ ਜੁਰਮਾਨੇ ਦੇ ਨਾਲ ਕੋਰਟ ਕੇਸ ਤੇ ਸਜ੍ਹਾ ਵੀ ਹੋ ਸਕਦੀ ਹੈ ।ਉਨ੍ਹਾ ਦੱਸਿਆ ਕਿ ਤੰਬਾਕੂ ਛੱਡਣ ਲਈ ਹੈਲਪ ਲਾਇਨ ਨੰ. 104, 1800112356 ਤੇ ਸੰਪਰਕ ਕੀਤਾ ਜਾ ਸਕਦਾ ਹੈ । ਇਸ ਤੋਂ ਬਾਅਦ ਜਿਲ੍ਹਾ ਜੇਲ ਦਾ ਦੌਰਾ ਕੀਤਾ ਗਿਆ ਅਤੇ ਹਵਾਲਾਤੀਆਂ ਨੂੰ ਵੀ ਨਸ਼ਿਆਂ ਦਾ ਸੇਵਨ ਨਾ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸੁਨੀਲ ਬਾਂਸਲ, ਸਿਵਲ ਸਰਜਨ ਨੇ ਕਿਹਾ ਕਿ ਤੰਬਾਕੂ ਅਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੇ ਸੇਵਨ ਕਰਨ ਨਾਲ ਸਾਹ, ਦਮਾ, ਚਮੜੀ ਰੋਗ, ਬਲੱਡ ਪ੍ਰੈਸ਼ਰ,ਹਾਰਟ ਅਟੈਕ, ਸ਼ੂਗਰ, ਦਿਮਾਗੀ ਰੋਗ, ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ, ਗਰਭ ਦੋਰਾਨ ਪਲ ਰਹੇ ਬੱਚੇ ਵਿਚ ਹੋਰ ਬਹੁਤ ਸਾਰੀਆਂ ਬੀਮਾਰੀਆਂ ਲੱਗ ਸਕਦੀਆਂ ਹਨ ਅਤੇ ਸਾਡੇ ਦੇਸ਼ ਵਿੱਚ ਹਰ ਸਾਲ 13.5 ਲੱਖ ਲੋਕ ਤੰਬਾਕੂ ਦੇ ਸੇਵਣ ਕਾਰਨ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਿਗਰਟ ਬੀੜੀ ਪੀਣ ਵਾਲਾ ਵਿਅਕਤੀ ਆਪਣੇ ਆਲੇ –ਦੁਆਲੇ ਜਾਂ ਪਰਿਵਾਰਕ ਮੈਂਬਰਾਂ ਦਾ ਪੈਸਿਵ ਸਮੋਕਰ ਬਣ ਕੇ ਨੁਕਸਾਨ ਕਰਦਾ ਹੈ ।ਇਸ ਲਈ ਤੰਬਾਕੂਨੋਸ਼ੀ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਨਾਲ ਨਾਲ ਸਮਾਜ ਵਿਚ ਵੀ ਬੀਮਾਰੀ ਫੈਲਾਉਣ ਦਾ ਕਾਰਨ ਬਣਦਾ ਹੈ। ਉਨ੍ਹਾ ਕਿਹਾ ਕਿ ਜੇਕਰ ਕੋਈ ਵਿਅਕਤੀ ਤੰਬਾਕੂ ਦੀ ਭੈੜੀ ਅਲਾਮਤ ਨੂੰ ਛੱਡਣਾ ਚਾਹੁੰਦਾ ਹੈ ਤਾਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਕਮਰਾ ਨੰ. 24 ਵਿਚ ਬਣੇ ਤੰਬਾਕੂ ਛੁਡਾਉ ਕੇਂਦਰ ਵਿਚ ਸੰਪਰਕ ਕਰ ਸਕਦਾ ਹੈ ਜਿੱਥੇ ਕਿ ਬਿਨਾ ਕਿਸੇ ਤਕਲੀਫ ਤੋਂ ਹਰ ਤਰ੍ਹਾਂ ਦਾ ਤੰਬਾਕੂ ਮੁਫਤ ਛੁਡਾਇਆ ਜਾਂਦਾ ਹੈ।
ਇਸ ਮੌਕੇ ਲਾਲ ਚੰਦ ਹੈਲਥ ਇੰਸਪੈਕਟਰ ਨੇ ਵੀ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਿਹਤ ਵਿਭਾਗ ਦੇ ਸਟਾਫ, ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗਦੇ ਸਟਾਫ ਅਤੇ ਵਿਦਿਆਰਥੀਆਂ ਨੇ ਭਾਗ ਲਿਆ।
ਹੋਰ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 15100 ਤੇ ਵੀ ਕਾਲ ਕੀਤੀ ਜਾਂ ਸਕਦੀ ਹੈ।