
ਸ੍ਰੀ ਮੁਕਤਸਰ ਸਾਹਿਬ, 15 ਜੂਨ- ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਸੁਪਰਵਾਈਜ਼ਰਾਂ ਨੂੰ ਸੰਖੇਪ ਟਰੇਨਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿੱਤੀ ਗਈ।
ਟਰੇਨਿੰਗ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਵੱਲੋਂ ਵਿਧਾਨ ਸਭਾ ਚੋਣ ਹਲਕਾ 83-ਲੰਬੀ, 84-ਗਿੱਦੜਬਾਹਾ, 85-ਮਲੋਟ, 86-ਸ੍ਰੀ ਮੁਕਤਸਰ ਸਾਹਿਬ ਦੇ ਸੁਪਰਵਾਈਜ਼ਰਾਂ ਨੂੰ ਵੋਟਰ ਸੂਚੀ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਸੋਧ ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦੇ ਸਹੀ ਤਰੀਕੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਹਨਾਂ ਨੂੰ ਫਾਰਮ ਵਿੱਚ ਦਰਜ ਕੀਤੇ ਜਾਣ ਵਾਲੇ ਵੇਰਵਿਆਂ, ਲੋੜੀਂਦੇ ਦਸਤਾਵੇਜਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ ਗਿਆ।
ਸਿਖਲਾਈ ਦੌਰਾਨ ਜਿ਼ਲ੍ਹਾ ਲੇਵਲ ਮਾਸਟਰ ਟਰੇਨਰ ਨੀਰਜ ਪਟੇਲ ਇੰਗਲਿਸ਼ ਲੈਕਚਰਾਰ,ਸੁਨੀਲ ਜੱਗਾ ਪੰਜਾਬੀ ਲੈਕਚਰਾਰ,ਹਰਿੰਦਰ ਸਿੰਘ ਕਮਰਸ ਲੈਕਚਰਾਰ, ਰੰਜੀਵ ਕੁਮਾਰ ਇੰਗਲਿਸ਼ ਲੈਕਚਰਾਰ ਵਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ. ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਣਾ ਹੈ ਤਾਂ ਜੋ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ—ਬਿੰਨ ਪਾਲਣਾ ਹੋ ਸਕੇ ਅਤੇ ਐਸ.ਆਈ.ਆਰ. ਪ੍ਰਕਿਰਿਆ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ।