Wednesday, June 17Malwa News
Shadow

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਚੰਡੀਗੜ੍ਹ, 17 ਜੂਨ: ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ  ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ – 1, ਚੰਡੀਗੜ੍ਹ ਵਿਖੇ ‘ਛਬੀਲ’ ਅਤੇ ਛੋਲਿਆਂ ਅਤੇ ਕੜਾਹ ਪ੍ਰਸ਼ਾਦ’ ਦਾ ਲੰਗਰ ਲਗਾਇਆ ਗਿਆ।

ਇਸ ਨੇਕ ਕਾਰਜ ਰਾਹੀਂ ਸੰਗਤ ਦੀ ਸੇਵਾ ਕਰਦਿਆਂ, ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲਗਪਗ ਪੰਜ ਘੰਟਿਆਂ ਤੱਕ ਪੂਰੀ ਸ਼ਰਧਾ ਨਾਲ ਲੋਕਾਂ ਨੂੰ ਠੰਡਾ ਮਿੱਠਾ ਜਲ ਅਤੇ ‘ਕੜਾਹ – ਛੋਲਿਆਂ ਦਾ ਪ੍ਰਸ਼ਾਦ’ ਵਰਤਾਇਆ।

ਲੋਕ ਭਲਾਈ ਦੇ ਇਸ ਕਾਰਜ ਵਿੱਚ ਵਿਭਾਗ ਦੀ ਅਗਵਾਈ ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ ਸ੍ਰੀ ਪੁਨੀਤ ਗੋਇਲ ਅਤੇ ਡਿਪਟੀ ਸਕੱਤਰ ਸ੍ਰੀ ਦੀਪਾਂਕਰ ਗਰਗ ਨੇ ਕੀਤੀ।

ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਅਤੇ ਸ਼ੇਰਜੰਗ ਸਿੰਘ ਹੁੰਦਲ ਸਮੇਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਸ਼ਰਧਾ ਭਾਵਨਾ ਨਾਲ ਸੰਗਤ ਦੀ ਸੇਵਾ ਕੀਤੀ।

ਇਸ ਨੇਕ ਕਾਰਜ ਵਿੱਚ ਵੱਡੀ ਗਿਣਤੀ ‘ਚ ਮੀਡੀਆ ਕਰਮੀਆਂ ਨੇ ਵੀ ਹਾਜ਼ਰੀ ਭਰੀ। ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੀ ਲੰਗਰ ਸੇਵਾ ਦੌਰਾਨ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਬਦ ਕੀਰਤਨ ਰਾਹੀਂ ਵੀ ਸੰਗਤਾਂ ਨਿਹਾਲ ਹੋਈਆਂ ।