Saturday, June 20Malwa News
Shadow

ਸ਼ਹਿਰ ਦੇ ਵਿਕਾਸ ਅਤੇ ਵਪਾਰਕ ਮੁੱਦਿਆਂ ’ਤੇ ਐਸ.ਡੀ.ਐਮ. ਦੀ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 20 ਜੂਨ- ਸ਼੍ਰੀ ਗੁਰਕਿਰਨਦੀਪ ਸਿੰਘ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਥਾਨਕ ਵਪਾਰੀਆਂ ਨਾਲ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਗਿਆ।

ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ, ਬਾਜ਼ਾਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਸੁਧਾਰ, ਟ੍ਰੈਫਿਕ ਪ੍ਰਬੰਧਨ, ਚੋਰੀ ਦੀਆਂ ਵਾਰਦਾਤਾਂ ਦੀ ਰੋਕਥਾਮ, ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਰੋਬਾਰ ਨਾਲ ਜੁੜੀਆਂ ਹੋਰ ਚੁਣੌਤੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਐਸ.ਡੀ.ਐਮ. ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਵਾਇਆ ਜਾਵੇਗਾ। ਇਸ ਸਬੰਧੀ ਉਨ੍ਹਾਂ ਨੇ ਮੌਕੇ ’ਤੇ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਤਾਂ ਜੋ ਲੋਕਾਂ ਅਤੇ ਵਪਾਰੀਆਂ ਨੂੰ ਆ ਰਹੀਆਂ ਦਿੱਕਤਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਵਨੀਤ ਜਿੰਦਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਨੇ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਪਾਰੀ ਵਰਗ ਹਾਜ਼ਰ ਸੀ।