
ਲਹਿਰਾਗਾਗਾ 21ਜੂਨ (। ):—-ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਲਹਿਰਾ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਅੰਦਰ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਰਵਾਏ ਜਾ ਰਹੇ ਹਨ, ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਦਿੱਤੀ ਜਾਵੇਗੀ ,ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਹਲਕੇ ਦੇ ਪਿੰਡ ਰਾਏਧੜਾਨਾ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨੀਹ ਪੱਥਰ ਰੱਖਣ ਉਪਰੰਤ ਸੰਬੋਧਨ ਕਰਦਿਆਂ ਕੀਤਾ. ਇਸ ਮੌਕੇ ਪਿੰਡ ਨਿਵਾਸੀਆਂ ਵੱਲੋਂ ਮੰਤਰੀ ਗੋਇਲ ਦਾ ਭਰਵਾਂ ਸਵਾਗਤ ਵੀ ਕੀਤਾ ਗਿਆ, ਮੰਤਰੀ ਗੋਇਲ ਨੇ ਕਿਹਾ ਕਿ ਪਿੰਡ ਰਾਏਧੜਾਨਾ ਦੇ ਲੋਕਾਂ ਦੀ ਮੁੱਖ ਮੰਗ ਨੂੰ ਪੂਰਾ ਕਰਦਿਆਂ ਰਾਏਧੜਾਣਾ ਤੋਂ ਸ਼ੇਰਗੜ੍ਹ ਵਾਇਆ ਕਲਰ ਭੈਣੀ( 5.75 ਕਿਲੋਮੀਟਰ ,ਲਾਗਤ 274.71 ਲੱਖ) ਅਤੇ ਰਾਏਧੜਾਣਾ ਢੰਡਿਆਲ ਰੋਡ ਤੋਂ ਸਤੀ ਮਾਤਾ ਮੰਦਰ (0.80 ਕਿਲੋਮੀਟਰ, ਲਾਗਤ 38.22 ਲੱਖ) ਤੱਕ ਬਨਣ ਵਾਲੀਆਂ ਸੜਕਾਂ ਦੇ ਨੀਹ ਪੱਥਰ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਉਹ ਸੜਕਾਂ ਨੂੰ ਤੈਅ ਸਮੇਂ ਵਿੱਚ ਪੂਰਾ ਕਰਨ ਦੀ ਸਖ਼ਤ ਹਦਾਇਤ ਕੀਤੀ ਗਈ ਹੈ। ਅਤੇ ਕਿਹਾ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਭਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਉਹਨਾਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿੱਥੇ ਵੱਖ ਵੱਖ ਪਿੰਡਾਂ ਅੰਦਰ ਖੇਡ ਸਟੇਡੀਅਮ ਅਤੇ ਜਿਮ ਲਗਾਏ ਜਾ ਰਹੇ ਹਨ, ਉੱਥੇ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਗਿਆ ਹੈ, ਲਹਿਰਾਗਾਗਾ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਲੜਕੀਆਂ ਦੇ ਸਕੂਲ ਦੀ ਚਾਰ ਮੰਜ਼ਿਲਾਂ ਨਵੀਂ ਇਮਾਰਤ ਬਣਾਈ ਜਾ ਰਹੀ ਹੈ, ਤਹਿਸੀਲ ਕੰਪਲੈਕਸ ਬਿਜਲੀ ਵਿਭਾਗ ਦੇ ਆਧੁਨਿਕ ਦਫਤਰ ਬਣਾਏ ਜਾ ਰਹੇ ਹਨ। ਹਲਕੇ ਦੇ ਹਰ ਪਿੰਡ ਦੇ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਅੰਡਰਗਰਾਊਡ ਪਾਈਪ ਲਾਈਨਾਂ ਦਾ ਜਾਲ ਵਿਛਾਇਆ ਗਿਆ ਹੈ, ਹਰ ਵਰਗ ਨੂੰ 600 ਯੂਨਿਟ ਬਿਜਲੀ ਮਾਫ ਕਰਨਾ ਪੰਜਾਬ ਸਰਕਾਰ ਦਾ ਇਤਿਹਾਸਿਕ ਫੈਸਲਾ ਹੈ, ਆਮ ਆਦਮੀ ਪਾਰਟੀ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਜੁਲਾਈ ਮਹੀਨੇ ਤੋਂ ਮਹਿਲਾਵਾਂ ਦੇ ਖਾਤੇ ਵਿੱਚ 1000 ਅਤੇ ਐਸ ਸੀ ਮਹਿਲਾਵਾਂ ਦੇ ਖਾਤੇ ਵਿੱਚ 1500 ਰੁਪਏ ਪ੍ਰਤੀ ਮਹੀਨਾ ਆਉਣੇ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦਾ ਮਿਲ ਰਿਹਾ ਪਿਆਰ ਅਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ, ਹਲਕੇ ਦੇ ਵਿਕਾਸ ਕੰਮ ਕਰਨਾ ਕਿਸੇ ਤੇ ਅਹਿਸਾਨ ਨਹੀਂ ਬਲਕਿ ਸਾਡੀ ਜਿੰਮੇਵਾਰੀ ਹੈ। ਉਨਾਂ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਸਮੁੱਚਾ ਗੋਇਲ ਪਰਿਵਾਰ ਹਲਕੇ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹੈ। ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਮੰਤਰੀ ਗੋਇਲ ਨੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ਤੇ ਲੈਂਦਿਆ ਕਿਹਾ ਕਿ ਵਿਰੋਧੀ ਪੰਜਾਬ ਦੀ ਅਮਨ ਸ਼ਾਂਤੀ ,ਖੁਸ਼ਹਾਲੀ ਤੇ ਵਿਕਾਸ ਦੀ ਨਹੀਂ ਬਲਕਿ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਹਨ, ਅਕਾਲੀਆਂ ਨੂੰ ਚੋਣਾਂ ਸਮੇਂ ਪੰਥ ਦੀ ਯਾਦ ਆਉਂਦੀ ਹੈ, ਪੰਜਾਬ ਦੇ ਸੂਝਵਾਨ ਵੋਟਰ ਪੰਜਾਬ ਦੇ ਵਿਕਾਸ, ਖੁਸ਼ਹਾਲੀ, ਅਮਨ ਸ਼ਾਂਤੀ ਦੀ ਸਿਆਸਤ ਪਸੰਦ ਕਰਦੇ ਹਨ ਨਾ ਕਿ ਧਰਮ ਤੇ ਜਾਤ ਦੀ, ਇਸ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ, ਭਾਜਪਾ ਤੇ ਕਾਂਗਰਸ ਅਜਿਹੀਆਂ ਪਾਰਟੀਆਂ ਦਾ ਸੂਪੜਾ ਸਾਫ ਹੋਣਾ ਤੈਅ ਹੈ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਓਐਸਡੀ ਰਕੇਸ਼ ਕੇਸ਼ ਕੁਮਾਰ ਗੁਪਤਾ ਵਿੱਕੀ ,ਟਰੇਡ ਵਿੰਗ ਦੇ ਚੇਅਰਮੈਨ ਪ੍ਰਿੰਸ ਗਰਗ ,ਮਾਰਕੀਟ ਕਮੇਟੀ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ, ਯੂਥ ਆਗੂ ਅਜੇ ਕੁਮਾਰ ਠੋਲੀ, ਨੈਬ ਸਿੰਘ ਰਾਏਧਰਾਣਾ, ਹਰਦੀਪ ਸਿੰਘ ਕਲੇਰ, ਡਾ ਸੁਖਦਰਸਨ ਸਰਮਾ ਮੈਬਰ ਬਲਾਕ ਸੰਮਤੀ, ਅਜੈਬ ਸਿੰਘ, ਮਦਨ ਸਿੰਘ, ਰਾਜੂੰ ਸਿੰਘ ਸਬਕਾ ਸਰਪੰਚ ਰਾਏਧਰਾਣਾ,ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ।