Thursday, June 25Malwa News
Shadow

ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ

ਚੰਡੀਗੜ੍ਹ,25 ਜੂਨ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 156ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 562 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

156ਵੇਂ ਦਿਨ, ਪੁਲਿਸ ਟੀਮਾਂ ਨੇ 332 ਵਿਅਕਤੀਆਂ ਨੂੰ 16 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 40,353 ਹੋਈਆਂ ਹਨ।

ਇਸ ਤੋਂ ਇਲਾਵਾ, 147 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 481ਵੇਂ ਦਿਨ ਅੱਜ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 2346 ਨਸ਼ੀਲੀਆਂ ਗੋਲੀਆਂ ਅਤੇ 21,150 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ, ਸਿਰਫ 481 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 69,987 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।