Wednesday, July 1Malwa News
Shadow

ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲ਼ਿਆਂ ਦੇ ਕੱਟੇ ਚਲਾਨ

ਤਰਨ ਤਾਰਨ, 1 ਜੁਲਾਈ –          ਕਾਰਜਕਾਰੀ ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੋਡਲ ਅਫ਼ਸਰ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਬਣਾਈ ਗਈ ਤੰਬਾਕੂ ਕੰਟਰੋਲ ਐਕਟ ਟੀਮ ਵੱਲੋਂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਤੰਬਾਕੂ ਕੰਟਰੋਲ ਐਕਟ 2003 ਪ੍ਰਤੀ ਜਾਗਰੂਕ ਵੀ ਕੀਤਾ ਗਿਆ।

ਇਸ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀਆ ਵੱਖ-ਵੱਖ ਧਾਰਾਵਾਂ ਤਹਿਤ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਅਤੇ ਉਨ੍ਹਾਂ ਨੂੰ ਐਕਟ ਪ੍ਰਤੀ ਜਾਗਰੂਕ ਕਰਦੇ ਹੋਏ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਤਾਲੂ ਦਾ ਕੈਂਸਰ, ਮਸੂੜੇ ਅਤੇ ਗਲ਼ੇ ਦਾ ਕੈਂਸਰ, ਫੇਫੜਿਆਂ ਦਾ ਕੈਂਸਰ ਅਤੇ ਮੂੰਹ ਦਾ ਕੈਂਸਰ ਆਦਿ ਹੁੰਦਾ ਹੈ।

ਸੁਖਵੰਤ ਸਿੰਘ ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਤਕ ਥਾਵਾਂ ਜਿਵੇ ਬੱਸ ਸਟੈਡਾਂ, ਰੇਲਵੇ ਸਟੇਸ਼ਨਾਂ, ਸਕੂਲਾ-ਕਾਲਜਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਆਦਿ ਥਾਵਾਂ ਦੇ 100 ਗਜ਼ ਦੇ ਘੇਰੇ ਦੇ ਅੰਦਰ-ਅੰਦਰ ਤੰਬਾਕੂ ਉਤਪਾਦ ਵੇਚਣਾ ਜਾਂ ਸੇਵਨ ਕਰਨ ‘ਤੇ ਮੁਕੰਮਲ ਮਨਾਹੀ ਹੈ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਵਾਲਿਆਂ ਨੂੰ ਤੰਬਾਕੂ ਉਤਪਾਦਾਂ ਨੂੰ ਵੇਚਣਾ ਜਾਂ ਖ਼ਰੀਦਣ ‘ਤੇ ਵੀ ਐਕਟ ਅਨੁਸਾਰ ਮੁਕੰਮਲ ਰੋਕ ਹੈ ਅਤੇ ਲੂਜ਼ ਸਿਗਰੇਟ ਵੇਚਣ ‘ਤੇ ਮੁਕੰਮਲ ਮਨਾਹੀ ਹੈ।
ਜ਼ਿਲ੍ਹਾ ਤੰਬਾਕੂ ਐਕਟ ਕੋਆਰਡੀਨੇਟਰ ਅਮਰਜੀਤ ਸਿੰਘ ਗਿੱਲ ਨੇ ਵੀ ਚਲਾਨ ਕੱਟਣ ਸਮੇਂ ਦਿੰਦਿਆਂ ਦੱਸਿਆ ਕਿ ਇਸ ਐਕਟ ਅਧੀਨ ਕਿਸੇ ਵੀ ਤਰ੍ਹਾਂ ਦੀ ਐਡਵਰਟਾਈਜ਼ਮੈਂਟ/ਬੈਨਰ ਪੋਸਟਰ ਅਤੇ ਹੋਰਡਿੰਗ ਆਦਿ ‘ਤੇ ਮੁਕੰਮਲ ਮਨਾਹੀ ਹੈ। ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਮਹਿਮ ਦੌਰਾਨ ਅੱਜ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਗਏ।
ਇਸ ਮੌਕੇ ਇਸ ਤੰਬਾਕੂ ਕੰਟਰੋਲ ਐਕਟ ਟੀਮ ਵਿੱਚ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ, ਜ਼ਿਲ੍ਹਾ ਤੰਬਾਕੂ ਐਕਟ ਕੋਆਰਡੀਨੇਟਰ ਅਮਰਜੀਤ ਸਿੰਘ ਗਿੱਲ, ਮਨਦੀਪ ਸਿੰਘ ਸਿਹਤ ਕਰਮੀ ਅਤੇ ਸੁਖਵੰਤ ਸਿੰਘ ਆਦਿ ਹਾਜ਼ਰ ਸਨ।