Wednesday, July 1Malwa News
Shadow

ਮਾਵਾਂ—ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਵੱਡਾ ਵਾਅਦਾ ਪੂਰਾ ਕੀਤਾ- ਖੁੱਡੀਆਂ

ਲੰਬੀ / ਮਲੋਟ, 01 ਜੁਲਾਈ                           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੀ ਆਖਰੀ ਗਰੰਟੀ ਪੂਰੀ ਕਰਦਿਆਂ ਅੱਜ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਐੱਸ.ਸੀ. ਔਰਤਾਂ ਨੂੰ 1500 ਅਤੇ ਜਨਰਲ ਸਮੇਤ ਹੋਰਨਾਂ ਵਰਗਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਭੇਜ ਦਿੱਤੇ ਹਨ।ਇਹ ਜਾਣਕਾਰੀ ਸ। ਰਣਧੀਰ ਸਿੰਘ ਧੀਰਾ ਖੁੱਡੀਆਂ ਚੇਅਰਮੈਨ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਅਤੇ ਸ. ਅਮੀਤ ਖੁੱਡੀਆ ਨੇ ਲੰਬੀ ਹਲਕੇ ਦੇ ਪਿੰਡ ਖੁੱਡੀਆ ਵਿਖੇ ਲਗਾਏ ਗਏ ਜਾਗਰੂਕਤਾਂ ਕੈਂਪ ਦੌਰਾਨ ਦਿੱਤੀ।
 ਔਰਤਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਉਹਨਾਂ ਵਲੋਂ ਦੱਸਿਆ ਗਿਆ  ਕਿ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਡਿਜੀਟਲ ਤਰੀਕੇ ਨਾਲ ਬਟਨ ਦੱਬ ਕੇ ਸਿੱਧਾ (ਡਾਇਰੈਕਟ ਬੈਨੀਫਿਟ ਟਰਾਂਸਫਰ) ਤਹਿਤ ਪੰਜਾਬ ਦੀਆਂ ਲੱਖਾਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਦੀ ਰਾਸ਼ੀ ਟਰਾਂਸਫਰ ਕਰਨ ਤੇ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।
                           ਪਿੰਡ ਖੁੱਡੀਆ ਵਿਖੇ ਵੱਡੀ ਸਕਰੀਨ ਲਗਾ ਕੇ ਮੁੱਖ ਮੰਤਰੀ ਵੱਲੋਂ ਮਾਵਾਂ—ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕਰਨ ਦੇ ਪ੍ਰੋਗਰਾਮ ਨੂੰ ਅੱਜ ਵਰਚੂਅਲ ਤੌਰ ਤੇ ਹਲਕੇ ਦੀਆਂ ਬੀਬੀਆਂ ਨੂੰ ਦਿਖਾਇਆ ਵੀ ਗਿਆ।
ਮਾਵਾਂ—ਧੀਆਂ ਸਤਿਕਾਰ ਯੋਜਨਾ ਦੇ ਸ਼ੁਰੂ ਹੋਣ ਦੀ ਵਧਾਈ ਦਿੰਦਿਆਂ ਉਹਨਾਂ ਕਿਹਾ ਕਿ  ਆਮ ਆਦਮੀ ਪਾਰਟੀ ਨੇ ਜੋ ਵਾਅਦਾ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਸੀ, ਉਸ ਨੂੰ ਪੂਰਾ ਕਰ ਦਿੱਤਾ ਹੈ ਅਤੇ ਪੰਜਾਬ  ਸਰਕਾਰ ਵੱਲੋਂ ਇਸ ਯੋਜਨਾ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪੈਸੇ ਭੇਜੇ ਗਏ ਹਨ ਜਦਕਿ ਜਨਰਲ ਅਤੇ ਹੋਰ ਸਾਰੇ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਰਾਸ਼ੀ ਟਰਾਂਸਫਰ ਕੀਤੀ ਗਈ ਹੈ।
ਇਸ ਮੌਕੇ ਉਹਨਾਂ ਦੱਸਿਆ ਕਿ  ਇਹ ਯੋਜਨਾ ਲਾਗੂ ਕਰਕੇ ਰਾਜ ਸਰਕਾਰ ਨੇ ਪੰਜਾਬ ਦੀਆਂ ਮਹਿਲਾਵਾਂ ਦਾ ਸਤਿਕਾਰ ਵਧਾਇਆ ਹੈ, ਕਿਉਂਕਿ ਪੰਜਾਬ ਦੀਆਂ ਧੀਆਂ—ਭੈਣਾਂ ਕਿਸੇ ਵੀ ਖੇਤਰ ਵਿੱਚ ਕਿਸੇ ਨਾਲੋਂ ਘੱਟ ਨਹੀਂ ਹਨ।
ਇਸ ਮੌਕੇ ਹਲਕਾ ਕੋਆਰਡੀਨੇਟਰ ਮਹਿਲਾ ਵਿੰਗ, ਸਮੂਹ ਸਖੀਆ ਅਤੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀਆਂ ਬਲਾਕ ਪ੍ਰਧਾਨ,ਪੰਚ,ਸਰਪੰਚ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।