Friday, July 10Malwa News
Shadow

ਵਿਧਾਇਕ ਉੱਗੋਕੇ ਵਲੋਂ ਪਿੰਡ ਮਹਿਤਾ ਵਿਚ ਮੁੱਖ ਮੰਤਰੀ ਪਿੰਡ ਜਿਮ ਦਾ ਉਦਘਾਟਨ

ਤਪਾ, 10 ਜੁਲਾਈ       ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਗਏ, ਓਥੇ ਪਿੰਡਾਂ ਵਿਚ ਜਿਮ ਦਿੱਤੇ ਗਏ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨਸ਼ਾ ਮੁਕਤ ਅਤੇ ਸਿਹਤਮੰਦ ਹੋਵੇ।

ਇਹ ਪ੍ਰਗਟਾਵਾਂ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਪਿੰਡ ਮਹਿਤਾ ਵਿਚ ਮੁੱਖ ਮੰਤਰੀ ਪਿੰਡ ਜਿਮ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪਹਿਲੇ ਪੜਾਅ ਵਿੱਚ ਸੂਬੇ ਵਿਚ 500 ਪੇਂਡੂ ਜਿਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਹਲਕਾ ਭਦੌੜ ਦੇ ਕਰੀਬ ਦਰਜਨ ਪਿੰਡ ਸ਼ਾਮਲ ਹਨ।

  ਓਹਨਾਂ ਦੱਸਿਆ ਕਿ ਇਨ੍ਹਾਂ ਜਿਮਾਂ ਵਿੱਚ ਬਹੁਤ ਹੀ ਉੱਚ ਗੁਣਵੱਤਾ ਵਾਲਾ ਸਮਾਂ ਦਿੱਤਾ ਗਿਆ ਹੈ ਜਿਨ੍ਹਾਂ ਵਿਚ ਬਾਰਬੈੱਲ ਅਤੇ ਵੇਟ ਸੈੱਟ, ਡਮਬੈੱਲ ਸੈੱਟ, ਬੈਂਚ ਸੈੱਟ, ਰੈਕ ਸੈੱਟ, ਫਲੋਰ ਮੈਟ, ਕੈਟਲ ਬੈੱਲ ਸੈੱਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੇਂਡੂ ਜਿਮ ਨੌਜਵਾਨਾਂ ਦੇ ਸਿਹਤਮੰਦ ਤੇ ਰੌਸ਼ਨ ਭਵਿੱਖ ਦੀ ਨੀਂਹ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਅਤੇ ਸਿਹਤਮੰਦ ਰੱਖਣ ਦਾ ਉਪਰਾਲਾ ਹੈ। ਇਸ ਮੌਕੇ ਪਿੰਡ ਵਾਸੀ ਅਤੇ ਮੋਹਤਬਰ ਹਾਜ਼ਰ ਸਨ।