Thursday, July 16Malwa News
Shadow

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਲਿਆ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ

ਚੰਡੀਗੜ੍ਹ, 16 ਜੁਲਾਈ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਜੀਂਦ ਪਹੁੰਚ ਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸ਼ੁੱਕਰਵਾਰ ਨੂੰ ਜੀਂਦ ਤੋਂ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਦੇ ਪ੍ਰਸਤਾਵਿਤ ਪ੍ਰੋਗਰਾਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜੀਂਦ ਵਿੱਚ ਆਯੋਜਿਤ ਹੋਣ ਵਾਲੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸਾਰੇ ਪ੍ਰੋਗਰਾਮ ਪੂਰੀ ਤਰ੍ਹਾਂ ਨਾਲ ਈਕੋ-ਫ੍ਰੈਂਡਲੀ ਹੋਣਗੇ। ਇਸ ਮੌਕੇ ‘ਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਸਿੰਘ ਗੰਗਵਾ, ਵਿਧਾਨ ਸਭਾ ਉਪ ਪ੍ਰਧਾਨ ਡਾ. ਕ੍ਰਿਸ਼ਨ ਲਾਲ ਮਿੱਢਾ, ਭਾਜਪਾ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਪੁਲਿਸ ਡਾਇਰੈਕਟਰ ਜਨਰਲ ਸ੍ਰੀ ਅਜੈ ਸਿੰਘਲ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ, ਡਾਇਰੈਕਟਰ ਜਨਰਲ ਸ੍ਰੀ ਕੇਐਮ ਪਾਂਡੂਰੰਗ ਅਤੇ ਡਿਪਟੀ ਕਮਿਸ਼ਨਰ ਡਾ. ਵੈਸ਼ਾਲੀ ਸ਼ਰਮਾ ਸਮੇਤ ਕਈ ਉੱਚ ਅਧਿਕਾਰੀ ਵੀ ਹਾਜ਼ਰ ਸਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਜੀਂਦ ਸਥਿਤ ਚੌ. ਰਣਬੀਰ ਸਿੰਘ ਯੂਨੀਵਰਸਿਟੀ ਪਹੁੰਚੇ। ਇੱਥੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਜੀਂਦ ਵਿੱਚ ਆਯੋਜਿਤ ਹੋਣ ਵਾਲੇ ਸਾਰੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਦੇ ਸਬੰਧ ਵਿੱਚ ਅਧਿਕਾਰੀਆਂ ਤੋਂ ਜਾਣਕਾਰੀ ਲਈ। ਇਸ ਤੋਂ ਬਾਅਦ ਮੁੱਖ ਮੰਤਰੀ ਜੀਂਦ ਰੇਲਵੇ ਸਟੇਸ਼ਨ ਪਹੁੰਚ ਕੇ ਹਾਈਡ੍ਰੋਜਨ ਟ੍ਰੇਨ ਦੇ ਸ਼ੁਭਾਰੰਭ ਨਾਲ ਸਬੰਧਤ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਪ੍ਰਬੰਧਾਂ ਦੇ ਸਬੰਧ ਵਿੱਚ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇੱਥੇ ਉਨ੍ਹਾਂ ਨੇ ਆਮ ਲੋਕਾਂ ਅਤੇ ਵੀਆਈਪੀ ਐਂਟਰੀ, ਐਗਜ਼ੀਕਿਊਟਿਵ ਲੌਂਜ, ਕੈਫੇਟੇਰੀਆ ਅਤੇ ਰੇਲਵੇ ਟਰੈਕ ਦਾ ਨਿਰੀਖਣ ਕੀਤਾ ਅਤੇ ਯਾਤਰੀਆਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ।

ਇਸ ਤੋਂ ਬਾਅਦ ਮੁੱਖ ਮੰਤਰੀ ਨੇ ਇਕਲਵਯ ਸਟੇਡੀਅਮ ਦੇ ਸਾਹਮਣੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਮੈਦਾਨ ਵਿੱਚ ਆਯੋਜਿਤ ਹੋਣ ਵਾਲੀ ‘ਵਿਕਸਿਤ ਭਾਰਤ-ਵਿਕਸਿਤ ਹਰਿਆਣਾ’ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆਮ ਲੋਕਾਂ ਦੇ ਬੈਠਣ, ਪਾਰਕਿੰਗ ਪ੍ਰਬੰਧ, ਜਨਤਾ ਲਈ ਤਿਆਰ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਆਉਣ ਵਾਲੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ।

ਇਸ ਮੌਕੇ ‘ਤੇ ਹਾਂਸੀ ਦੇ ਵਿਧਾਇਕ ਸ੍ਰੀ ਵਿਨੋਦ ਭਯਾਨਾ, ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਕੌਸ਼ਿਕ, ਚੌ. ਰਣਬੀਰ ਸਿੰਘ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਰਾਮਪਾਲ ਸੈਣੀ, ਭਾਜਪਾ ਨੇਤਾ ਸ੍ਰੀ ਜਵਾਹਰ ਲਾਲ ਸੈਣੀ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਵਧੀਕ ਡਾਇਰੈਕਟਰ ਕੈਪਟਨ ਮਨੀਸ਼ ਲੋਹਾਨ ਸਮੇਤ ਕਈ ਮਾਣਯੋਗ  ਵਿਅਕਤੀ ਮੌਜੂਦ ਸਨ।