Sunday, November 9Malwa News
Shadow

ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਸਪੀਕਰ ਸੰਧਵਾਂ

ਕੋਟਕਪੂਰਾ 5 ਅਗਸਤ ()ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਫਿੱਡੇ ਕਲਾਂ ਵਿਖੇ ਪੰਜਾਬ ਦੇ ਖੇਤਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਦੇ ਮਕਸਦ ਤਹਿਤ 31 ਲੱਖ 57 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਜ਼ਮੀਨ ਦੋਜ਼ ਪਾਇਪਾਂ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਸ ਦੇ ਨਾਲ ਕਿਸਾਨਾਂ ਦੇ ਖੇਤਾਂ ਵਿੱਚ ਸਿੱਧਾ ਨਹਿਰੀ ਪਾਣੀ ਪੁੱਜੇਗਾ। ਇਸ ਦੇ ਨਾਲ ਉਨ੍ਹਾਂ ਨੂੰ ਸਿੰਚਾਈ ਸਬੰਧੀ ਕੋਈ ਸਮੱਸਿਆ ਨਹੀਂ ਆਵੇਗੀ ਅਤੇ ਉਨ੍ਹਾਂ ਨੂੰ ਖੇਤੀ ਲਈ ਵਾਧੂ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਦੇ ਲਈ ਕੰਮ ਕਰਦੀ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ 81.70 ਹੈਕਟੇਅਰ ਰਕਬੇ ਹੇਠ ਬਣਾਇਆ ਗਿਆ ਹੈ। ਜਿਸ ਦੀ ਲੰਬਾਈ 3280 ਮੀਟਰ ਹੈ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਤੇ 31 ਲੱਖ 57 ਹਜ਼ਾਰ ਰੁਪਏ ਖਰਚ ਆਇਆ ਹੈ। ਉਨ੍ਹਾਂ ਕਿਹਾ ਕਿ ਜਮੀਨਦੋਜ਼ ਪਾਈਪ ਦੇ ਪ੍ਰੋਜੈਕਟ ਨਾਲ 87 ਕਿਸਾਨਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚੇਗਾ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਸੁਚੱਜੀ ਵਰਤੋਂ ਕਰਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੀ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਰਾਜ ਦੇ ਲੋਕਾਂ ਦੀ ਬਿਹਤਰੀ, ਰਾਜ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਜਾਵੇਗੀ।

ਇਸ ਮੌਕੇ ਸ੍ਰੀਮਤੀ ਰਾਜਵਿੰਦਰ ਕੌਰ ਉਪ ਮੰਡਲ ਭੂਮੀ ਰੱਖਿਆ ਅਫਸਰ, ਸ੍ਰੀ ਜਸਪ੍ਰੀਤ ਸਿੰਘ ਧਾਲੀਵਾਲ ਭੂਮੀ ਰੱਖਿਆ ਅਫਸਰ, ਐਕਸੀਅਨ ਸ੍ਰੀ ਜਗਮੋਹਨ ਸਿੰਘ, ਕੰਵਰ ਪਾਲ ਜੇ.ਈ., ਜਤਿੰਦਰ ਸਿੰਘ, ਕੁਲਦੀਪ ਸਿੰਘ ਬਰਾੜ  ਬੂਟਾ ਸਿੰਘ ਬਰਾੜ, ਨਿਰਮਲ ਸਿੰਘ ਬਰਾੜ, ਸੁਖਦੇਵ ਸਿੰਘ ਬਰਾੜ, ਜਗਸੀਰ ਸਿੰਘ ਬਰਾੜ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।