Sunday, November 9Malwa News
Shadow

ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਦੋਸ਼ੀ ਨੂੰ 05 ਮੋਬਾਈਲ ਫੋਨਾਂ ਸਮੇਤ ਕੀਤਾ ਗ੍ਰਿਫ਼ਤਾਰ

ਫਰੀਦਕੋਟ 6 ਅਗਸਤ,

                    ਸੀਨੀਅਰ ਕਪਤਾਨ ਪੁਲਿਸ ਫਰੀਦਕੋਟ, ਡਾ. ਪ੍ਰਗਿਆ ਜੈਨ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਫਰੀਦਕੋਟ ਵਿੱਚ ਲੁੱਟ ਖੋਹ ਕਰਨ ਵਾਲੇ ਅਪਰਾਧੀਆਂ ਖਿਲਾਫ ਸਿਕੰਜਾ ਕਸਿਆ ਹੋਇਆ ਹੈ ਇਸ ਕੜੀ ਤਹਿਤ ਸ਼ਹਿਰ ਫਰੀਦਕੋਟ ਵਿੱਚ ਲੁੱਟ ਖੋਹ ਕਰਨ ਵਾਲੇ ਅਤੇ ਰਾਹਗੀਰਾਂ ਦੇ ਮੋਬਾਇਲ ਫੋਨ ਖੋਹਣ ਵਾਲੇ ਰਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਭਾਣਾ ਥਾਣਾ ਸਦਰ ਫਰੀਦਕੋਟ ਜਿਲਾ ਫਰੀਦਕੋਟ ਨੂੰ ਕਾਬੂ ਕਰਕੇ ਉਸ ਪਾਸੋ 4 ਟੱਚ ਸਕਰੀਨ ਮੋਬਾਇਲ ਫੋਨ ਅਤੇ ਇੱਕ ਕੀਪੈਡ ਮੋਬਾਇਲ ਫੋਨ ਬਰਾਮਦ ਕਰਕੇ ਮੁੱਕਦਮਾ ਨੰਬਰ 303 ਮਿਤੀ 05.08.2024 ਅ/ਧ 304/317(2) ਤਹਿਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਹੈ।