Sunday, August 30Malwa News
Shadow

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਚੰਡੀਗੜ੍ਹ, 30 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 222ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 517 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।  

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

222ਵੇਂ ਦਿਨ, ਪੁਲਿਸ ਟੀਮਾਂ ਨੇ 354 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 66,400 ਹੋ ਗਈਆਂ।

ਇਸ ਤੋਂ ਇਲਾਵਾ 205 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 547ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਗ੍ਰਾਮ ਹੈਰੋਇਨ, 180 ਨਸ਼ੀਲੀਆਂ ਗੋਲੀਆਂ ਅਤੇ 900 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 547 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,716 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।