
ਕੋਟਕਪੂਰਾ, 7 ਸਤੰਬਰ 2026()ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀਂ ਸ਼ਾਮ ਅਰਵਿੰਦ ਨਗਰ ਦੇ ਵਸਨੀਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਲੋਕਾਂ ਦੇ ਜਾਇਜ਼ ਮਸਲਿਆਂ ਦਾ ਜਲਦ ਹੱਲ ਕੀਤਾ ਜਾਵੇਗਾ।
ਸਪੀਕਰ ਸੰਧਵਾਂ ਨੇ ਕਿਹਾ ਕਿ ਅਰਵਿੰਦ ਨਗਰ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਸਥਾਨਕ ਸਰਕਾਰਾਂ ਅਤੇ ਹਾਊਸਿੰਗ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਮੀਟਿੰਗ ਲਈ ਤਲਬ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਮਸਲੇ ਲਿਖਤੀ ਰੂਪ ਵਿੱਚ ਦਫ਼ਤਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਤਾਂ ਜੋ ਮੀਟਿੰਗ ਦੌਰਾਨ ਇਨ੍ਹਾਂ ਦਾ ਢੁੱਕਵਾਂ ਹੱਲ ਕੀਤਾ ਜਾ ਸਕੇ।
ਉਨ੍ਹਾਂ ਕਲੋਨੀ ਵਿੱਚ ਲਾਇਬ੍ਰੇਰੀ ਸਥਾਪਿਤ ਕਰਨ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਤਰਜੀਹ ਹੈ। ਇਸ ਤੋਂ ਇਲਾਵਾ ਉਨ੍ਹਾਂ ਸੀਵਰੇਜ ਦੀ ਸਮੱਸਿਆ ਨੂੰ ਵੀ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ। ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ, ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਮਿਲ ਰਹੀ ਹੈ, ਜਦਕਿ ਹੋਰ ਲੋਕ ਭਲਾਈ ਸਕੀਮਾਂ ਰਾਹੀਂ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖਜ਼ਾਨੇ ਦੀ ਵਰਤੋਂ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਵਿਕਾਸ ਲਈ ਕੀਤੀ ਜਾ ਰਹੀ ਹੈ।
ਇਸ ਮੌਕੇ ਅਰਵਿੰਦ ਨਗਰ ਰੈਜ਼ੀਡੈਂਸ਼ਲ ਵੈਲਫੇਅਰ ਸੁਸਾਇਟੀ (ਰਜਿ.)ਪ੍ਰਧਾਨ ਨਰੇਸ਼ ਕੁਮਾਰ ਗਰਗ, ਸਚਿਵ ਹਰਜੀਤ ਸਿੰਘ ਬਰਾੜ, ਮੀਤ ਪ੍ਰਧਾਨ ਕੁਲਜੀਤ ਕੁਮਾਰ ਸਹਿਗਲ, ਜਨਰਲ ਸਕੱਤਰ ਰਮੇਸ਼ ਲਾਲ ਮੰਗਾ, ਖਜ਼ਾਨਚੀ ਕੈਲਾਸ ਐਮ. ਬਰਾੜ
ਚਰਨਜੀਤ ਸਿੰਘ,ਹਰਪਾਲ ਸਿੰਘ ਸਰਪੰਚ,ਰਣਵੀਰ ਸਿੰਘ, ਪ੍ਰਕਾਸ਼ ਸਿੰਘ ਕਲੇਰੀ,ਮਨਦੀਪ ਸਿੰਘ ਬਰਾੜ,ਅਜੀਤਪਾਲ ਸਿੰਘ,ਗੁਰਲਾਲ ਸਿੰਘ ਮੰਡ, ਡਾ. ਹਰੀ ਓਮ ਬਰਾੜ,ਨਾਜਰ ਸਿੰਘ ਸਿੱਧੂ,ਬਲਦੇਵ ਸਿੰਘ ਚਾਨੀ, ਅਮਿਤ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਗਰ ਵਾਸੀ ਹਾਜ਼ਰ ਸਨ।