Sunday, November 9Malwa News
Shadow

ਦੂਸ਼ਿਤ ਪਾਣੀ ਦੀ  ਵਰਤੋਂ ਨਾਲ ਹੁੰਦੀਆਂ ਹਨ ਹੈਜ਼ਾ, ਦਸਤ, ਹੈਪੇਟਾਈਟਸ-ਏ ਤੇ ਈ ਵਰਗੀਆਂ ਗੰਭੀਰ ਬੀਮਾਰੀਆਂ- ਡਾ.ਰੇਖਾ

ਮਮਦੋਟ (ਫਿਰੋਜ਼ਪੁਰ) 8 ਅਗਸਤ 2024 –

          ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਵਸਨੀਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੇ  ਰੋਗਾਂ ਤੋ ਬਚਾਉਣ ਲਏ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ  ਹੈ। ਇਹ ਪ੍ਰਗਟਾਵਾ ਡਾ. ਰੇਖਾ  ਵੱਲੋਂ ਆਸ਼ਾ ਵਰਕਰਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੀ  ਬੀਮਾਰੀਆਂ ਤੋ ਬਚਾਉਣ ਲਈ ਹਰ ਸੰਭਵ ਕਦਮ ਚੁੱਕਣ ਦੀ ਹਦਾਇਤ ਕਰਨ ਮੌਕੇ ਕੀਤਾ ਗਿਆ।

          ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰੇਖਾ  ਨੇ ਕਿਹਾ ਕੀ ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ ਤੋਂ ਹੋਣ ਵਾਲੀਆਂ  ਬੀਮਾਰੀਆਂ ਜਿਵੇ ਹੈਜ਼ਾ, ਦਸਤ ਰੋਗ,  ਹੈਪਿਟਾਈਟਸ ਏ ਤੇ ਈ ਆਦਿ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਤੋਂ ਬਚਾਅ ਲਈ ਜਾਗਰੂਕ ਹੋਣ ਦੇ ਨਾਲ-ਨਾਲ ਪੀਣ ਵਾਲੇ ਸਾਫ ਪਾਣੀ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ  ਕਿ ਇਸ ਮੌਸਮ ਵਿੱਚ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ ਅਤੇ ਪੀਣ ਦਾ ਪਾਣੀ ਸਾਫ਼ ਭਾਂਡੇ ਵਿੱਚ ਢੱਕ ਕੇ ਰੱਖਣਾ ਚਾਹੀਦਾ ਹੈ। ਟੋਭਿਆਂ ਨੇੜੇ ਲੱਗੇ ਨਲਕਿਆਂ ਦਾ ਪਾਣੀ ਨਹੀਂ ਪੀਣਾ ਚਾਹੀਦਾ ਕਿਉਂਕਿ ਇਸ ਨਾਲ ਬੀਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ।

          ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਨੇਹਾ ਭੰਡਾਰੀ ਅਤੇ ਅਮਰਜੀਤ ਸਿੰਘ ਬੀ.ਈ.ਈ ਨੇ ਕਿਹਾ ਕੀ ਖੁੱਲ੍ਹੇ ਮੈਦਾਨ ਵਿੱਚ ਜੰਗਲ ਪਾਣੀ ਨਹੀਂ ਜਾਣਾ ਚਾਹੀਦਾ ਅਤੇ ਸਿਰਫ ਪਖਾਨੇ ਦੀ ਵਰਤੋਂ ਕਰਨੀ ਚਾਹੀਦੀ ਹੈ। ਪਖਾਨਾ ਜਾਣ ਤੋਂ ਬਾਅਦ ਅਤੇ ਖਾਣਾ ਖਾਣ ਤੋਂ ਪਹਿਲਾਂ ਹੱਥ ਜਰੂਰ ਧੋਵੋ। ਗਲੇ-ਸੜੇ, ਜਿਆਦਾ ਕੱਚੇ ਜਾਂ ਜਿਆਦਾ ਪੱਕੇ ਫਲ ਅਤੇ ਸਬਜੀਆਂ ਅਤੇ ਬਾਸੀ ਭੋਜਨ ਦੀ ਵਰਤੋਂ ਅਜਿਹੇ ਮੌਸਮ ਵਿਚ ਨਹੀਂ ਕਰਨੀ ਚਾਹੀਦੀ। ਉਨ੍ਹਾਂ ਦੱਸਿਆ ਜੇਕਰ ਕਿਸੇ ਵਿਅਕਤੀ ਹੈਜਾ, ਦਸਤ, ਬੁਖਾਰ ਆਦਿ ਦੀ ਸ਼ਿਕਾਇਤ ਹੋਵੇ ਤਾਂ ਤੁਰੰਤ ਸਰਕਾਰੀ ਹਸਪਤਾਲ ਵਿਚ ਪਹੁੰਚ ਕਰਕੇ ਮੁਫ਼ਤ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਸਕੂਲਾਂ, ਧਾਰਮਿਕ ਅਤੇ ਜਨਤਕ ਥਾਵਾਂ ‘ਤੇ ਲਗੇ ਪੀਣ ਵਾਲੇ ਪਾਣੀ ਦੇ ਸੋਮਿਆਂ ਵਿੱਚੋਂ ਸੈਂਪਲ ਲੈ ਕਿ ਲੈਬੋਰਟਰੀ ‘ਚ ਟੈਸਟ ਲਈ ਭੇਜੇ ਜਾ ਰਹੇ ਹਨ ਤਾਂ ਜੋ ਇਲਾਕਾ ਨਿਵਾਸੀਆਂ ਸ਼ੁੱਧ ਪੀਣ ਵਾਲਾ ਸਾਫ ਪਾਣੀ ਮਿਲੇ ਅਤੇ ਲੋਕਾਂ ਨੂੰ ਨੂੰ ਇਹਨਾਂ ਬੀਮਾਰੀਆਂ ਤੋ ਬਚਾਇਆ ਜਾ ਸਕੇ। ਘਰ ਤੋਂ ਘਰ ਸਰਵੇ ਦੌਰਾਨ ਆਮ ਲੋਕਾਂ ਨੂੰ ਜਿੱਥੇ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਦਸਤ ਰੋਕੂ ਕੰਪੇਨ ਤਹਿਤ ਓ.ਆਰ.ਐਸ. ਅਤੇ ਜਿੰਕ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ। ਇਸ ਮੌਕੇ ਜਿੰਨੀ ਮੈਡਮ, ਅਫਸਾਨਾ, ਪਲਵੇਸ਼ਵਰ ਤੇ ਆਸ਼ਾ ਵਰਕਰ ਆਦਿ ਹਾਜ਼ਰ ਸਨ।