Sunday, November 9Malwa News
Shadow

ਸੌ ਦਿਨਾਂ ਮੁਹਿੰਮ ਤਹਿਤ ਸਰਕਾਰੀ ਹਾਈ ਸਮਾਰਟ ਸਕੂਲ ਕਾਵਾਂਵਾਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ

ਫਾਜਿਲਕਾ 10 ਅਗਸਤ

ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਨਵਦੀਪ ਕੌਰ, ਫਾਜਿਲਕਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਮਾਰਟ ਸਕੂਲ ਕਾਵਾਂਵਾਲੀ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵਲੋ ਸੌ ਦਿਨਾਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੌਰਾਨ ਵਿਦਿਆਰਥੀਆਂ ਨੂੰ  ਸੰਵੇਦਨਸ਼ੀਲਤਾ ਲਿੰਗ ਬਾਰੇ ਜਾਗਰੂਕ ਕੀਤਾ ਗਿਆ।

ਇਸ ਦੌਰਾਨ ਲੜਕੀਆਂ ਦੀ ਸੁਰੱਖਿਆ ਲਈ ਬਣਾਏ ਗਏ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਡੀ.ਐਚ.ਈ.ਡਬਲਿਊ ਸਟਾਫ ਅਤੇ ਸਖੀ ਵਨ ਸਟਾਪ ਸੈਂਟਰ, ਫਾਜਿਲਕਾ ਸਟਾਫ, ਸਕੂਲ ਮੁਖੀ ਸ਼੍ਰੀਮਤੀ ਮੀਨੂੰ, ਪੰਜਾਬੀ ਮਾਸਟਰ ਸ਼੍ਰੀ ਸਰਵਜੀਤ ਕੰਬੋਜ, ਪੰਜਾਬੀ ਟੀਚਰ ਸ਼੍ਰੀਮਤੀ ਅੰਜੂ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਨੁਮਾਇੰਦੇ ਸ਼੍ਰੀ ਮੰਗਾ ਸਿੰਘ ਵੀ ਹਾਜ਼ਰ ਸਨ।